Saturday, October 3, 2026

ਇੰਟਰ-ਕਾਲਜ ਖੋ-ਖੋ ਮੁਕਾਬਲੇ ਦੋਰਾਨ ਰਈਆ ਬਣਿਆ ਚੈਂਪੀਅਨ

ppn2210201619
ਅੰਮ੍ਰਿਤਸਰ, 22 ਅਕਤੂਬਰ (ਗੁਰਮੀਤ ਸੰਧੂ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁਖੇਡ ਮੈਦਾਨ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਇੰਟਰਕਾਲਜ ਖੋਖੋ ਮੁਕਾਬਲੇ ਦੋਰਾਨ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ।ਜੀ.ਐਨ ਸੁਲਤਾਨਪੁਰ ਦੂਜੇ ਤੇ ਜੀ.ਐਨ.ਡੀ.ਯੂ ਕੈਂਪਸ ਮਿੱਠੜਾ ਤੀਜੇ ਸਥਾਨ ਤੇ ਰਹੇ। ਜੇਤੂਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਜੀ.ਐਨ.ਡੀ.ਯੂ ਦੇ ਸਹਾਇਕ ਡਿਪਟੀ ਡਾਇਰੈਕਟਰ ਕੰਵਰਮਨਦੀਪ ਸਿੰਘ ਨੇ ਅਦਾ ਕੀਤੀ।ਇਸ ਮੋਕੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ, ਪਿਸ਼ੋਰਾ ਸਿੰਘ ਧਾਰੀਵਾਲ, ਮਨਜੀਤ ਸਿੰਘ, ਹਰਵਿੰਦਰ ਸਿੰਘ ਗਿਆਨੀ, ਮੈਡਮ ਰੁਪਿੰਦਰ ਕੋਰ, ਮੈਡਮ ਅਮਰਜੀਤ ਕੋਰ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply