Thursday, October 1, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਦਾਦਾ-ਦਾਦੀ ਦਿਵਸ ਮਨਾਇਆ

CKD Logo
ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਦਾਦਾ-ਦਾਦੀ ਦਿਵਸ ਦੇ ਸਬੰਧ ਵਿੱਚ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਮੌਕੇ ਤੇ ਬੱਚਿਆਂ ਨੇ ਵਿਸ਼ੇਸ਼ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਛੇਵੀਂ ਤੋ ਨੋਂਵੀਂ ਤੱਕ ਦੇ ਬੱਚਿਆਂ ਨੇ ਦਾਦਾ ਦਾਦੀ ਨਾਲ ਸਬੰਧਿਤ ਕਵਿਤਾਵਾਂ, ਗੀਤ ਅਤੇ ਨਾਟਕ ਪੇਸ਼ ਕਰਕੇ ਦਰਸ਼ਕਾ ਦਾ ਮਨ ਮੋਹ ਲਿਆ।ਇਸ ਮੌਕੇ ਤੇ ਅਕਾਦਿਮਿਕ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿਤੇ।ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਾਜਿਰ ਰਹੇ।ਉੇਹਨਾਂ ਨੇ ਬੱਚਿਆਂ ਦੇ ਪ੍ਰੋਗਰਾਮ ਦੀ ਸਲਾਂਘਾ ਕੀਤੀ ਬੱਚਿਆਂ ਦੇ ਦਾਦੇ ਦਾਦੀਆਂ ਨੂੰ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸੱਦਾ ਪੱਤਰ ਭੇਜਿਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਉਹਨਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਦਾਦੇ ਦਾਦੀਆਂ ਆਪਣੇ ਪੋਤਰੇ-ਪੋਤਰੀਆਂ ਦੀ ਹਰ ਕਦਮ ਤੇ ਰਹਿਨਮਾਈ ਕਰਦੇ ਹਨ ਤੇ ਉਹਨਾਂ ਦੇ ਉਜਵਲ ਭਵਿਖ ਦੀ ਕਾਮਨਾ ਕਰਦੇ ਹਨ। ਬੱਚਿਆਂ ਨੂੰ ਵੀ ਆਪਣੇ ਦਾਦਾ-ਦਾਦੀਆਂ ਨੂੰ ਪੂਰਾ ਸਤਿਕਾਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਇਸ ਉਮਰ ਦੀ ਇਕੱਲਤਾ ਤੇ ਸੁੰਨੇਪਨ ਦਾ ਸ਼ਿਕਾਰ ਨਾ ਹੋਣ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply