ਬਠਿੰਡਾ, 23 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਭਾਈ ਜਰਨੈਲ ਸਿੰਘ, ਗਲੀ ਗੁਰਦੁਆਰਾ ਛੱਜੂ ਸਿੰਘ ਵਾਲੀ ਵਿਖੇ ਆਪਣੀ ਧੀ ਦੇ ਵਿਆਹ ਦੀ ਖੁਸ਼ੀ ‘ਤੇ ਸ਼ੁਕਰਾਣਾ ਕਰਨ ਲਈ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤਾ ਗਿਆ, ਇਸ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …