Tuesday, September 29, 2026

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 23 ਅਕਤੂਬਰ ਤੱਕ 28287 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 23 ਅਕਤੂਬਰ ਤੱਕ 28287 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਵੱਖ ਵੱਖ ਖਰੀਦ ਏਜ਼ੰਸੀਆਂ ਵੱਲੋਂ ਆਮਦ ਹੋਏ ਝੋਨੇ ਵਿਚੋਂ 28119 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ 34.27 ਕਰੋੜ ਰੁਪਏ ਦੀ ਬਣਦੀ ਰਾਸ਼ੀ ਵਿਚੋਂ ਕਿਸਾਨਾਂ ਨੂੰ 28.27 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਅਦਾਇਗੀ ਵੀ ਜਲਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 18091 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ। ਉਨ੍ਹਾਂ ਨੇ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਉਣ ਦੇਣ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣਾ ਝੋਨਾ ਸੁੱਕਾ ਕੇ ਲਿਆਉਣ ਤਾਂ ਜ਼ੋ ਉਨ੍ਹਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply