ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਵੱਲੋ ਪੰਜਾਬੀ ਸੂਬੇ ਦੇ 50 ਸਾਲ ਪੂਰੇਹੋਣ ਤੇ ਖੇਡ ਅਤੇ ਯੁਵਕ ਸੇਵਾਵਾਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਖੇਲੋ ਇੰਡੀਆ- ਨੈਸ਼ਨਲ ਪ੍ਰੋਗਰਾਮ ਫਾਰ ਡਿਵੈਲਪਮੈਂਟ ਆਫ ਸਪੋਰਟਸ ਸਕੀਮ ਅਧੀਨ ਜਿਲ੍ਹਾ ਪੱਧਰੀ ਖੇਡ ਕੰਪੀਟੀਸ਼ਨ (ਲੜਕੇ-ਲੜਕੀਆਂ) ਅੰਡਰ-14 ਅਤੇ 17 ਉਮਰ ਵਰਗ ਦਾਸ਼ਾਨਦਾਰ ਸ਼ੁਭ ਅਰੰਭ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ ਗਿਆ। ਜੋ ਕਿ 25 ਅਕਤੂਬਰ ਤੋ ਲੈ ਕੇ 26 ਅਕਤੂਬਰ ਤੱਕ ਆਯੋਜਿਤ ਕੀਤੇ ਜਾਣਗੇ।
ਇਨ੍ਹਾਂ ਖੇਡ ਮੁਕਾਬਲਿਆ ਦਾ ਸ਼ੁਭ ਆਰੰਭ 5 ਪੀ.ਏ.ਪੀ ਦੇ ਕਮਾਡੈਂਟ-ਕਮ ਐਸ.ਐਸ.ਪੀ.ਐਸ.ਐਸ ਮਾਨ ਨੇ ਖਿਡਾਰੀਆ ਨਾਲ ਜਾਣ ਪਛਾਣ ਕਰਕੇ ਕੀਤਾ ਤੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਇਸ ਖੇਡ ਯੋਜਨਾ ਦਾ ਖਿਡਾਰੀਆ ਨੂੰ ਲਾਹਾ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਜਾਰਾ ਖਿਡਾਰੀਆ ਦੇ ਵੱਲੋਂ ਸ਼ਮੂਲੀਅਤ ਕਰਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜਿਲ੍ਹੇ, ਸੂਬੇ ਤੇ ਦੇਸ਼ ਦਾ ਖੇਡ ਖੇਤਰ ਹੋਰ ਵੀ ਤਰੱਕੀ ਕਰੇਗਾ।ਉਨ੍ਹਾਂ ਖਿਡਾਰੀਆ ਨੂੰ ਅਪੀਲ ਕੀਤੀ ਕਿ ਉਹ ਨਸ਼ਿਆ ਦੇ ਵਗ ਰਹੇ 6 ਵੇਂ ਦਰਅਿਾ ਨੂੰ ਠੱਲ ਪਾਉਣ ਲਈ ਸੂਬੇ ਦੇ ਖੇਡ ਖੇਤਰ ਨੂੰ ਹੋਰ ਵੀ ਉਤਸ਼ਾਹਿਤ ਕਰਨ। ਇਸ ਮੌਕੇ ਮੁੱਖ ਮਹਿਮਾਨ ਤੇ ਖਿਡਾਰੀਆਂ ਦਾ ਧੰਨਵਾਦ ਕਰਦਿਆ ਜਿਲ੍ਹਾ ਖੇਡ ਅਫਸਰ ਹਰਪਾਲਜੀਤ ਕੌਰ ਸੰਧੂ ਨੇੇ ਦੱਸਿਆ ਕਿ ਅੰਡਰ 14-17 ਸਾਲ ਉਮਰ ਵਰਗ ਲੜਕੇ-ਲੜਕੀਆਂ ਦੇ ਬਾਕਸਿੰਗ, ਜੂਡੋ, ਜਿਮਨਾਸਟਿਕ, ਕਬੱਡੀ, ਫੁੱਟਬਾਲ, ਹੈਂਡਬਾਲ, ਹਾਕੀ, ਕੁਸ਼ਤੀ ਮੁਕਾਬਲਿਆਂ ਦੌਰਾਨ ਚੈਪੀਅਨ ਤੇ ਮੋਹਰੀ ਰਹੇ ਖਿਡਾਰੀਆਂ ਤੇ ਟੀਮਾਂ ਨੂੰ ਸੂਬਾ ਪੱਧਰੀ ਖੇਡ ਮੁਕਾਬਲਿਆ ਦੇ ਵਿੱਚ ਪ੍ਰਦਰਸ਼ਨ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਮੌਕੇ ਸੀਗੁਰਿੰਦਰ ਸਿੰਘ ਹੁੰਦਲ, ਫੁੱਟਬਾਲ ਕੋਚ ਪ੍ਰਦੀਪ ਕੁਮਾਰ, ਫੁੱਟਬਾਲ ਕੋਚ ਦਲਜੀਤ ਸਿੰਘ, ਬਾਕਸਿੰਗ ਕੋਚ ਜੱਸਪ੍ਰੀਤ ਸਿੰਘ , ਜੂਡੋ ਕੋਚ ਹਰਮੀਤ ਸਿੰਘ, ਸਾਈਕਲਿੰਗ ਕੋਚ ਸਿਮਰਨਜੀਤ ਸਿੰਘ, ਹੈਂਡਬਾਲ ਕੋਚ ਜਸਵੰਤ ਸਿੰਘ, ਜੂਡੋ ਕੋਚ ਕਰਮਜੀਤ ਸਿੰਘ, ਵੇਟਲਿਫਟਿੰਗ ਕੋਚ ਹਰਭਜਨ ਸਿੰਘ, ਕਬੱਡੀ ਕੋਚ ਰਾਜਬੀਰ ਕੋਰ, ਰਜਨੀ ਸੈਣੀ, ਜਿਮਨਾਸਟਿਕ ਕੋਚ, ਜਿਮਨਾਸਟਿਕ ਕੋਚ ਅਕਾਸ਼ਦੀਪ, ਜਿਮਨਾਸਟਿਕ ਕੋਚ ਬਲਬੀਰ ਸਿੰਘ, ਕੁਸ਼ਤੀ ਕੋਚ ਕਰਨ ਸ਼ਰਮਾ, ਚੇਤਨ ਸ਼ਰਮਾ, ਕੁਲਦੀਪ ਸਿੰਘ, ਸੁਮਨ, ਸੁਖਰਾਜ ਸਿੰਘ, ਸ਼ਿਵ ਨਾਥ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …