ਨਵੀਂ ਦਿੱਲੀ, 26 ਅਕਤੁਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਅਤੇ ਭਗਤਾਂ ਆਦਿ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਕੇ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਤੋਰਦਿਆਂ, ਕਲ੍ਹ ਬੁੱਧਵਾਰ 26 ਅਕਤੂਬਰ ਤੋਂ ਗਿਆਨੀ ਜੀਵਾ ਸਿੰਘ ਵਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਅਰੰਭ ਕੀਤੀ ਗਈ ਭਗਤ ਬਾਣੀ, ਅਰਥਾਤ ਭਗਤ ਰਾਮਾਨੰਦ ਜੀ. ਭਗਤ ਪੀਪਾ ਜੀ, ਭਗਤ ਸਦਨਾ ਜੀ, ਭਗਤ ਸੈਣ ਜੀ ਅਤੇ ਭਗਤ ਸੂਰਦਾਸ ਜੀ ਦੀਆਂ ਬਾਣੀਆਂ ਦੀ ਭਾਵ ਅਰਥਾਂ ਤੇ ਵਿਆਖਿਆ ਸਹਿਤ ਕੱਥਾ ਐਤਵਾਰ 30 ਅਕਤੂਬਰ ਤਕ ਚਲੇਗੀ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ‘ਤੇ ਹੋ ਰਿਹਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media