Wednesday, July 8, 2026

ਖਾਲਸਾ ਕਾਲਜ ਲਾਅ ਵਿਖੇ 80 ਤੋਂ ਵਧੇਰੇ ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

ppn2610201611ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਆਫ਼ ਲਾਅ ਵਿਖੇ ਬਲੱਡ ਡੋਨੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਕਿਹਾ ਕਿ ਖੂਨ ਦਾਨ ਕਰਨ ਨਾਲ ਔਖੇ ਵੇਲੇ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਦਾ ਹੈ। ਇਸ ਲਈ ਅਜਿਹੇ ਸੇਵਾ ਭਾਵਨਾ ਵਾਲੇ ਕਾਰਜਾਂ ਲਈ ਹਰੇਕ ਇਨਸਾਨ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਦੁਆਰਾ ਐੱਚ. ਡੀ. ਐੱਫ਼. ਸੀ. ਬੈਂਕ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਇਸਦਾ ਅਗਾਜ਼ ਕੀਤਾ ਗਿਆ, ਜਿਸ ਲੜਕਿਆਂ ਦੇ ਨਾਲ-ਨਾਲ ਲੜਕੀਆਂ ਨੇ ਵੀ ਖ਼ੂਨ ਦਾਨ ਕਰਨ ਵਿੱਚ ਬਰਾਬਰ ਦਾ ਯੋਗਦਾਨ ਪਾਇਆ।
ਸ: ਛੀਨਾ ਨੇ ਕਿਹਾ ਕਿ ਇਕ-ਇਕ ਕਰਕੇ ਇਕੱਠੇ ਹੋਏ ਖੂਨ ਦੇ ਕਤਰੇ ਨਾਲ ਕਈ ਅਨੋਮਲ ਜਿੰਦੜੀਆਂ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨਾ ਇਕ ਪੁੰਨ ਹੈ ਜੋ ਕਿ ਜਰੂਰਤਮੰਦ ਮਰੀਜਾਂ ਲਈ ਨਾ ਸਿਰਫ਼ ਵਰਦਾਨ ਬਣਦਾ, ਸਗੋਂ ਸਾਡੀ ਸਮਾਜ ਪ੍ਰਤੀ ਸੱਚੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖ਼ੂਨਦਾਨ ਕਰਨ ‘ਤੇ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨ ਦਾਨ ਕਰਨ ਸਮੇਂ ਕਿਸੇ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੁੰਦੀ ਤੇ ਨਾ ਹੀ ਇਸ ਨਾਲ ਸਰੀਰ ‘ਤੇ ਕਿਸੇ ਤਰ੍ਹਾਂ ਦਾ ਕੋਈ ਗ਼ਲਤ ਪ੍ਰਭਾਵ ਪੈਂਦਾ ਹੈ, ਇਸ ਲਈ ਹਰੇਕ ਵਿਅਕਤੀ ਨੂੰ ਇਸਦਾ ਹਿੱਸਾ ਬਣਨਾ ਚਾਹੀਦਾ ਹੈ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਖੂਨਦਾਨ ਪ੍ਰਤੀ ਉਤਸ਼ਾਹ ਨੂੰ ਸਲਾਹਉਂਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਡਾ. ਆਦਰਸ਼ ਸਾਹਨੀ ਅਤੇ ਪੀ. ਆਰ. ਓ. ਡਾ. ਰਵੀ ਕਾਂਤ ਮਹਾਜਨ ਨੇ ਸੁਪਰਵਾਈਜ਼ ਅਤੇ ਐੱਚ. ਡੀ. ਐੱਫ਼. ਸੀ. ਬੈਂਕ ਦੇ ਅਧਿਕਾਰੀ ਸ: ਗਗਨਦੀਪ ਸਿੰਘ ਨੇ ਕੈਂਪ ਦੀ ਦੇਖ-ਰੇਖ ਕੀਤੀ। ਕਾਲਜ ਦੇ ਐੱਨ. ਐੱਸ. ਐੱਸ. ਵਿੰਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ: ਸ਼ਮਸ਼ੇਰ ਸਿੰਘ ਅਤੇ ਐੱਨ. ਐੱਸ. ਐੱਸ. ਵਲੰਟੀਅਰਾਂ ਵੱਲੋਂ ਲਗਾਏ ਗਏ ਇਸ ਕੈਂਪ ਦੌਰਾਨ 80 ਤੋਂ ਵੱਧ ਵਿਦਿਆਰਥੀਆਂ ਨੇ ਖ਼ੂਨਦਾਨ ਕਰਕੇ ਸਮਾਜ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ। ਡਾ. ਸਾਹਨੀ ਤੇ ਡਾ. ਮਹਾਜਨ ਨੇ ਕਿਹਾ ਕਿ ਦਾਨੀਆਂ ਦਾ ਖ਼ੂਨ ਬਿਮਾਰੀ ਨਾਲ ਪੀੜਤ ਬੱਚਿਆਂ, ਕੈਂਸਰ, ਪਿੰਗਲਵਾੜੇ ਦੇ ਬੇਸਹਾਰਾ, ਗਰਭਵਤੀ ਔਰਤਾਂ ਅਤੇ ਸੜਕ ਹਾਦਸੇ ਦੌਰਾਨ ਜਖ਼ਮੀ ਹੋਏ ਵਿਅਕਤੀਆਂ ਦੀ ਸਹੂਲਤ ਲਈ ਇਕੱਠਾ ਕੀਤਾ ਗਿਆ ਹੈ, ਸਰਕਾਰੀ ਬਲੱਡ ਬੈਂਕ ਵਿੱਚ ਭੇਜਿਆ ਜਾਵੇਗਾ। ਖ਼ੂਨਦਾਨ ਕੈਂਪ ਮੌਕੇ ਡਾ. ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਪ੍ਰੋ: ਗੁਨੀਸ਼ਾ ਸਲੂਜਾ, ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਰਸ਼ੀਮਾ ਚੰਗੋਤਰਾ, ਪ੍ਰੋ: ਜਸਕਿਰਨਬੀਰ ਕੌਰ, ਪ੍ਰੋ: ਨੀਤੂ ਸੂਦ, ਡਾ. ਰਮਨਦੀਪ ਕੌਰ, ਪ੍ਰੋ: ਰਾਜਦੀਪ ਕੌਰ, ਪ੍ਰੋ: ਮਲਵਿੰਦਰ ਸਿੰਘ, ਪ੍ਰੋ: ਜਸਵੀਨ ਕੌਰ ਵਾਲੀਆ, ਸ੍ਰੀ ਨਰੇਸ਼ ਕੁਮਾਰ ਆਦਿ ਮੌਜ਼ੂਦ ਸਨ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply