Thursday, July 9, 2026

ਵਾਤਾਵਰਣ ਪ੍ਰੇਮੀ ਰਜੇਸ਼ ਰਿਖੀ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਰਹਿਤ ਦਿਵਾਲੀ ਮਨਾਉਣ ਲਈ ਪ੍ਰੇਰਿਆ

ppn2710201612

ਸੰਦੌੜ, 27 ਅਕਤੂਬਰ (ਭੱਟ ਹਰਮਿੰਦਰ ਸਿੰਘ)- ਦਿਨੋ ਦਿਨ ਵਧ ਰਹੇ ਪ੍ਰਦੂਸ਼ਨ ਕਰਕੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਅਤੇ ਵਾਤਾਵਰਣ ਸੰਭਾਲ ਦੇ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਦੇ ਪੰਜਾਬ ਦੀ ਸਟੇਟ ਐਵਾਰਡੀ ਸੰਸਥਾ ਮਾਲਵਾ ਵੈਲਫੇਅਰ ਸੁਸਾਇਟੀ (ਪਰਿਵਰਤਨ) ਧੂਰੀ ਵੱਲੋਂ ਪ੍ਰਦੂਸ਼ਨ ਰਹਿਤ ਦਿਵਾਲੀ ਮਨਾਉਣ ਦੇ ਲਈ ਇਲਾਕੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਅਤੇ ਪਟਾਕੇ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ ਦਾ ਸਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਮਾਡਰਨ ਕਾਲਜ ਆਫ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਦੇ ਪ੍ਰਿੰਸੀਪਲ ਡਾ.ਨੀਤੂ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੀ ਦਿਵਾਲੀ ਮਨਾਉਣੀ ਚਾਹੀਦੀ ਹੈ ਜੋ ਸਾਰਿਆਂ ਲਈ ਖੁਸ਼ੀ ਲੈ ਕੇ ਆਵੇ ਅਤੇ ਉਹਨਾਂ ਦੱਸਿਆਂ ਕਿ ਇਸ ਮੌਕੇ ਕਾਲਜ ਦੀਆਂ ਸਮੂਹ ਵਿਦਿਆਰਥਣਾਂ ਨੇ ਅਹਿ ਲਿਆ ਕਿ ਉਹ ਦਿਵਾਲੀ ਮੌਕੇ ਪਟਾਕਿਆ ਦੀ ਵਰਤੋਂ ਨਹੀਂ ਕਰਨਗੇ ਅਤੇ ਇਸ ਬਦਲੇ ਇੱਕ ਪੌਦਾ ਜਰੂਰ ਲਗਾਉਣਗੇ ਉਹਨਾਂ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਨੇ ਇਹ ਵੀਮ ਅਹਿਦ ਲਿਆ ਕਿ ਉਹ ਚਾਇਨਾ ਦੇ ਸਾਰੇ ਉਤਪਾਦਾ ਦੀ ਵਰਤੋਂ ਦਿਵਾਲੀ ਮੌਕੇ ਨਹੀ ਕਰਨਗੇ ਅਤੇ ਇਸ ਕਾਰਜ ਦੇ ਲਈ ਹੋਰਨਾ ਨੂੰ ਵੀ ਪ੍ਰੇਿਰਤ ਕਰਨਗੇ।ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਾਠ ਅਤੇ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਸੰਸਥਾ ਦੀਆਂ ਕਈ ਟੀਮਾਂ ਜਿਲ੍ਹੇ ਭਰ ਵਿੱਚ ਗ੍ਰੀਨ ਦਿਵਾਲੀ ਮੁਹਿੰਮ ਤਹਿਤ ਸਕੂਲਾਂ, ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾ ਕੇ ਪੌਦੇ ਲਗਾ ਕੇ ਗ੍ਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ ਤਾਂ ਜੋ ਇਸ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਇਆ ਜਾ ਸਕੇ ਅਤੇ ਇਸੇ ਮੁਹਿੰਮ ਤਹਿਤ ਇਸ ਇਲਾਕੇ ਵਿੱਚ ਸੰਸਥਾ ਦੇ ਮੈਂਬਰ ਤੇ ਵਾਤਾਵਣ ਪ੍ਰੇਮੀ ਰਾਜੇਸ਼ ਰਿਖੀ ਪੰਜਗਰਾਈਆਂ ਨੇ ਮਾਡਰਨ ਕਾਲਜ ਆਫ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ, ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ,ਐਸ.ਏ.ਐਸ ਪਬਲਿਕ ਸਕੂਲ ਚੱਕ ਸੇਖੁਪੁਰ ਕਲਾਂ ਸਮੇਤ ਕਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਪੈਫਲਿਟ ਵੰਡ ਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਦਿਵਾਲੀ ਪ੍ਰਦੂਸ਼ਨ ਰਹਿਤ ਦਿਵਾਲੀ ਮਨਾਈ ਜਾ ਸਕੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply