Friday, July 10, 2026

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਜੋਹਨ ਕੀ ਨੇ (26 ਅਕਤੂਬਰ, 2016) ਰਾਸ਼ਟਰਪਤੀ ਭਵਨ ਵਿੱਚ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ।ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਅਤੇ ਭਾਰਤ ਵਿੱਚ ਉਹਨਾਂ ਦੇ ਪ੍ਰਤੀਨਿਧੀ ਮੰਡਲ ਦਾ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਨਿਊਜ਼ੀਲੈਂਡ ਨਾਲ ਆਪਣੇ ਰਿਸ਼ਤੇ ਨੂੰ ਵਿਸ਼ੇਸ਼ ਅਹਿਮਿਅਤ ਦਿੰਦੇ ਹਨ। ਉੱਚ ਪੱਧਰ ਤੇ ਸੰਪਰਕ ਕਾਇਮ ਕਰਨ ਲਈ ਲਗਾਤਾਰ ਯਤਨ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੁਵੱਲੀ ਹਿੱਸੇਦਾਰੀ ਦੀ ਵਧਦੀ ਅਹਿਮਿਅਤ ਦੀ ਪੁਸ਼ਟੀ ਕਰਦੇ ਹਨ।ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਨਿਊਜ਼ੀਲੈਂਡ ਇਕ ਅਨੋਖੇ ਸੰਬੰਧ ਨੂੰ ਸਾਂਝਾ ਕਰਦਾ ਹਨ, ਜੋ ਸਾਂਝੇ ਮੁੱਲ ਅਤੇ ਤਾਲਮੇਲ ਤੇ ਅਧਾਰਿਤ ਹਨ। ਦੋਨਾਂ ਦੇਸ਼ਾਂ ਵਿੱਚ ਮਲੀਟੀਕਲਚਰ ਅਤੇ ਜੀਵੰਤ ਲੋਕਤੰਤਰ ਹੈ, ਜੋ ਕਾਨੂੰਨ ਦੇ ਸ਼ਾਸਨ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਉਹਨਾਂ ਦਾ ਸਨਮਾਨ ਕਰਦੇ ਹਨ। ਭਾਰਤ ਜਿਸ ਖੁਰਾਕ ਸੁਰੱਖਿਆ ਦੀ ਤਲਾਸ਼ ਵਿੱਚ ਜੁਟਿਆ ਹੋਇਆ ਹੈ , ਉਸ ਵਿੱਚ ਨਿਊਜ਼ੀਲੈਂਡ ਅਹਿਮ ਭਾਗੀਦਾਰ ਸਾਬਿਤ ਹੋ ਸਕਦਾ ਹੈ। ਪਿਛਲੇ 8 ਸਾਲਾਂ ਵਿੱਚ ਦੋਨਾਂ ਦੇਸ਼ਾਂ ਵਿਚਾਲੇ ਵਸਤੂਆਂ ਅਤੇ ਸੇਵਾਵਾਂ ਦਾ ਦੁਵੱਲਾ ਵਪਾਰ ਲਗਭਗ ਦੁੱਗਣਾ ਹੋ ਗਿਆ ਹੈ। ਸਾਲ 2015 ਵਿੱਚ ਵਸਤੂਆਂ ਅਤੇ ਸੇਵਾਵਾਂ ਦਾ ਕੁਲ ਵਪਾਰ 1.45 ਅਰਬ ਅਮਰੀਕੀ ਡਾਲਰ ਦਾ ਰਿਹਾ। ਭਾਰਤ ਅਤੇ ਨਿਊਜ਼ੀਲੈਂਡ ਸੰਬੰਧਤ ਖੇਤਰ ਅਤੇ ਇਸ ਤੋਂ ਪਰੇ ਖੇਤਰਾਂ ਵਿੱਚ ਸੁਰੱਖਿਆ, ਸਥਿਰਤਾ ਅਤੇ ਖੁਸ਼ਹਾਲੀ ਨੂੰ ਬੜ੍ਹਾਵਾਂ ਦੇਣ ਵਿੱਚ ਹਿੱਸੇਦਾਰ ਬਣ ਸਕਦੇ ਹਨ।
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀਆਂ ਭਾਵਨਾਵਾਂ ਤੇ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਉਹਨਾਂ ਦੀ ਸਰਕਾਰ ਦੁਵੱਲੇ ਸੰਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੇ ਚਾਹਵਾਨ ਹੈ। ਉਹਨਾਂ ਇਸ ਸਾਲ ਦੇ ਸ਼ੁਰੂ ਵਿੱਚ ਨਿਊਜ਼ੀਲੈਂਡ ਦੀ ਯਾਤਰਾ ਕਰਨ ਲਈ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਦੇ ਆਰਥਿਕ ਵਿਕਾਸ ਨਾਲ ਕਈ ਤਰ੍ਹਾਂ ਦੇ ਮੌਕੇ ਉਪਲੱਬਧ ਹੋ ਰਹੇ ਹਨ। ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀਆਂ ਦੀ ਸੰਖਿਆ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਦੋਨਾਂ ਦੇਸ਼ਾਂ ਵਿਚਾਲੇ ਉਚ ਪੱਧਰੀ ਸੰਪਰਕ ਨਾਲ ਇਕ ਦੂਜੇ ਦੀ ਧਾਰਨਾ ਨੂੰ ਬੇਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲ ਰਹੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply