Friday, June 12, 2026

ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਨੇ 42316 ਮੀਟ੍ਰਿਕ ਟਨ ਝੋਨ ਦੀ ਖਰੀਦ ਕੀਤੀ

ppn2710201623

ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਅੱਜ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 42316 ਮੀਟ੍ਰਿਕ ਟਨ ਝੋਨ ਦੀ ਖਰੀਦ ਕੀਤੀ ਗਈ।ਇਹ ਜਾਣਕਾਰੀ ਸ੍ਰੀ ਅਸ਼ੋਕ ਸ਼ਰਮਾ ਸਹਾਇਕ ਕਮਿਸਨਰ ਜਨਰਲ ਨੇ ਅੱਜ ਨੌਰੰਗਪੁਰ ਦਾਣਾ ਮੰਡੀ ਦਾ ਦੌਰਾ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ ਪਨਗ੍ਰੇਨ ਨੇ 7596 ਮੀਟ੍ਰਿਕ ਟਨ, ਮਾਰਕਫੈਡ ਨੇ 4774 ਮੀਟ੍ਰਿਕ ਟਨ, ਪਨਸਪ ਨੇ 12554 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 7970 ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 9422 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 28371 ਮੀਟ੍ਰਿਕ ਟਨ ਝੋਨ ਦੀ ਚੁਕਾਈ ਕਰ ਦਿੱਤੀ ਗਈ ਅਤੇ ਬਾਕੀ ਰਹਿੰਦੀ ਜਿਨਸ ਦੀ ਚੁਕਾਈ ਵੀ ਜਲਦੀ ਕਰਨ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 37 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply