
ਫਾਜਿਲਕਾ, 30 ਮਈ (ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿੱਚ ਨੋ ਤੰਮਾਕੂ ਡੇ ਮਨਾਇਆ ਗਿਆ ।ਇਸ ਵਿੱਚ ਸਕੂਲ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਮੀਰਾ ਨਰੂਲਾ ਨੇ ਬੱਚਿਆਂ ਨੂੰ ਨਸ਼ੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਅਤੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਹੁੰ ਦਵਾਈ ਕਿ ਉਹ ਜਿੰਦਗੀ ਵਿੱਚ ਕਦੇ ਵੀ ਤੰਮਾਕੂ ਜਾਂ ਤੰਮਾਕੂ ਯੁਕਤ ਪਦਾਰਥਾਂ ਅਤੇ ਹੋਰ ਕਿਸੇ ਕਿੱਸਮ ਦੇ ਨਸ਼ੇ ਦਾ ਸੇਵਨ ਨਹੀਂ ਕਰਣਗੇ । ਇਸ ਮੌਕੇ ਸਕੂਲ ਵਿੱਚ ਭਾਸ਼ਣ ਪ੍ਰਤੀਯੋਗਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਇਨਾਮ ਵੰਡੇ ਗਏ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media