Thursday, June 18, 2026

ਨਵਨਿਯੁੱਕਤ ਮਾਝਾ ਜੋਨ ਯੂਥ ਅਕਾਲੀ ਦਲ ਦੇ ਸਕੱਤਰ ਕਲੰਜਰ ਵਲੋਂ ਵਲਟੋਹਾ ਦਾ ਧੰਨਵਾਦ

ppn2810201602ਅਲਗੋਂ ਕੋਠੀ, 28 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਵਿਧਾਨ ਸਭਾ ਹਲਕਾ ਖੇਮਕਰਨ ਯੂਥ ਅਕਾਲੀ ਦਲ ਦੀਆਂ ਨਿਯੁੱਕਤੀਆਂ ‘ਚ ਮਾਰਕੀਟ ਕਮੇਟੀ ਮੈਂਬਰ ਪਰਗਟ ਸਿੰਘ ਕਲੰਜਰ ਨੂੰ ਮਾਝਾ ਜੋਨ ਤੋਂ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁਕੱਤੀ ‘ਤੇ ਪਰਗਟ ਸਿੰਘ ਕਲੰਜਰ ਨੇ ਹਲਕਾ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਅਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਅਕਾਲੀ ਦਲ ਵਲੋਂ ਸੋਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜਦੀਕਲਾ ਲਈ ਦਿਨ ਰਾਤ ਇਕ ਕਰ ਦੇਣਗੇ । ਉਨਾਂ ਕਿਹਾ ਕਿ ਪਾਰਟੀ ਵਿਚ ਕੰਮ ਕਰਨ ਵਲੇ ਮਿਹਨਤੀ ਵਰਕਰਾਂ ਦਾ ਅਕਾਲੀ ਦਲ ਵਲੋਂ ਸਮੇਂ ਸਮੇਂ ‘ਤੇ ਬਣਦਾ ਮਾਣ ਸਤਿਕਾਰ ਕੀਤਾ ਜਾਂਦਾ ਹੈ, ਜਿਸ ਕਾਰਨ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ਼ ਵਧ ਰਿਹਾ ਹੈ ਅਤੇ ਆਉਣ ਵਾਲੀਆਂ 2017 ਦੀਆਂ ਚੋਣਾਂ ਚ ਅਕਾਲੀ ਦਲ ਸ਼ਾਨ ਨਾਲ ਜਿੱਤ ਪ੍ਰਾਪਤ ਕਰ ਕੇ ਤੀਸਰੀ ਵਾਰ ਸਰਕਾਰ ਬਣਾਏਗਾ ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply