Wednesday, August 12, 2026

ਸਿਕੰਦਰ ਸਿੰਘ ਦੇ ਪੁੱਤਰ ਦੇ ਅਕਾਲ ਚਲਾਣੇ ‘ਤੇ ਕੀਤਾ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਸਪੁੱਤਰ ਚਰਨਜੀਤ ਸਿੰਘ ਮਲੂਕਾ (45) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਮਲੂਕਾ ਨੇ ਗੁਰੂ ਨਾਲ ਲਾਈ ਪ੍ਰੀਤ ਨੂੰ ਆਖਰੀ ਸੁਆਸਾਂ ਤੀਕ ਨਿਭਾਇਆ ਹੈ ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸਤਿਗੁਰੂ ਅੱਗੇ ਅਰਦਾਸ ਹੈ ਕਿ ਉਹ ਚਰਨਜੀਤ ਸਿੰਘ ਮਲੂਕਾ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ, ਸਾਕ ਸਬੰਧੀਆਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply