ਪਟਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਫਿਰੋਜਪੁਰ ਕਲਾਂ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲਗਭਗ 100 ਵਿਅਕਤੀਆਂ ਵੱਲੋਂ ਹਿੱਸਾ ਲਿਆ ਗਿਆ। ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ, ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਾਸਟਰ ਸੁਭਾਸ, ਸੋਸ਼ਲ ਵਰਕਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media