ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇੇਸ਼ਾਂ ਹੇਠ ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਪੰਜਵਾਂ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ। ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹਿੰਦ, ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਮੀਤ ਜਥੇਦਾਰ, ਸੰਤ ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਕਸ਼ਮੀਰ ਸਿੰਘ ਮੁੱਖ ਗ੍ਰੰਥੀ,ਭਾਈ ਰਾਮ ਸਿੰਘ ਧੂਪੀਆ, ਭਾਈ ਰਜਿੰਦਰ ਸਿੰਘ ਪੂਜਾਰੀ ਅਤੇ ਗਿਆਨੀ ਬਲਵੰਤ ਸਿੰਘ ਲੁਧਿਆਣਾ ਕਥਾਵਾਚਕ ਆਦਿ ਨੇ ਸ਼ਿਰਕਤ ਕੀਤੀ।ਸਮਾਗਮ ਦੀ ਆਰੰਭਤਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਮੀਤ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਨੇ ਅਰਦਾਸ ਕਰਕੇ ਕੀਤੀ।ਇਸ ਉਪਰੰਤ ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ, ਭਾਈ ਸ਼ੌਕੀਨ ਸਿੰਘ, ਭਾਈ ਕਰਨੈਲ ਸਿੰਘ, ਭਾਈ ਰਵਿੰਦਰ ਸਿੰਘ ਤੇ ਭਾਈ ਆਨੰਦ ਸਿੰਘ ਹਜ਼ੂਰੀ ਰਾਗੀ ਜਥਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਸੁਰਜੀਤ ਸਿੰਘ ਪ੍ਰਚਾਰਕ ਨੇ ਬਾਖੂਬੀ ਨਿਭਾਈ।
ਇਸ ਮੌਕੇ ਸੰਗਤਾਂ ਨੂੰ ਸੰਦੇਸ਼ ਦੇਂਦਿਆਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਓਸ ਪਾਵਨ ਅਸਥਾਨ ਤੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ ਜਿੱਥੇ ਦੁਸ਼ਟ ਦਮਨ ਸ੍ਰੀ ਕਲਗੀਧਰ ਪਾਤਸ਼ਾਹ ਦੇ ਸਤਿਯੁਗੀ ਤਪੋਸਥਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਦਸਮ ਗੁਰੂ ਸਾਹਿਬ ਨੇ ਸੰਨ 1708 ਈਸਵੀ ਵਿੱਚ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੇ ਕੇ ਸੱਚਖੰਡ ਪਿਆਨਾ ਕੀਤਾ। ਉਨ੍ਹਾਂ ਕਿਹਾ ਕਿ ਨੀਲੇ ਦੇ ਸ਼ਾਹ ਅਸਵਾਰ, ਚਿੱਟਿਆਂ ਬਾਜਾਂ ਵਾਲੇ ਦਸਮ ਪਾਤਸ਼ਾਹ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਾ ਗਏ, ਪਰ ਅਫਸੋਸ ਕਿ ਅਸੀਂ ਸ਼ਬਦ ਗੁਰੂ ਦੇ ਉਪਦੇਸ਼ਾਂ ਤੇ ਨਾ ਚੱਲਦੇ ਹੋਏ ਦੇਹ ਧਾਰੀ ਗੁਰੂਆਂ ਦੇ ਮਗਰ ਲੱਗ ਆਪਣੇ ਜੀਵਨ ਨੂੰ ਆਵਾਗਵਣ ਗਵਾ ਰਹੇ ਹਾਂ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ, ਸਾਬਤ ਸੂਰਤ ਰਹਿੰਦੇ ਹੋਏ ਅੰਮ੍ਰਿਤ ਛਕ ਗੁਰੂ ਵਾਲੇ ਬਨਣ ਲਈ ਕਿਹਾ।ਉਨ੍ਹਾਂ ਸਮਾਗਮ ਵਿਚ ਹਾਜ਼ਰੀਆਂ ਭਰ ਰਹੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਤਖ਼ਤ ਸਾਹਿਬ ਵੱਲੋਂ ਸਨਮਾਨਿਤ ਕੀਤਾ ਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸਰਹਿੰਦ ਦੇ ਮੁਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਤੇ ਗਿਆਨੀ ਬਲਵੰਤ ਸਿੰਘ ਲੁਧਿਆਣਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਦਸਮ ਪਿਤਾ ਦੇ ਜੀਵਨ ਤੋਂ ਜਾਣੂੰ ਕਰਵਾਇਆ।ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਜਗਜੀਤ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਹਾਜ਼ਰੀਆਂ ਭਰ ਰਹੀਆਂ ਸਮੂਹ ਧਾਰਮਿਕ ਸਖ਼ਸ਼ੀਅਤਾਂ, ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਪ੍ਰਬੰਧਕੀ ਬੋਰਡ, ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਜਗਜੀਤ ਸਿੰਘ ਮੀਤ ਸਕੱਤਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਮੀਡੀਆ ਤੇ ਮਨਜੀਤ ਸਿੰਘ ਇੰਚਾਰਜ ਸ਼ਤਾਬਦੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮਟੀ) ਵਲੋਂ ਸਨਮਾਨਿਤ ਕੀਤਾ।ਉਕਤ ਸਖ਼ਸ਼ੀਅਤਾਂ ਦੇ ਇਲਾਵਾ ਸਮਾਗਮ ਵਿਚ ਹਾਜ਼ਰ ਸੰਗਤਾਂ ਨਾਲ ਥਾਨ ਸਿੰਘ ਸੁਪ੍ਰਿੰਟੈਂਡੈਂਟ, ਸੁਰਜੀਤ ਸਿੰਘ ਗਿੱਲ ਮੈਂਬਰ ਪ੍ਰਬੰਧਕੀ ਬੋਰਡ, ਡੀ.ਪੀ ਸਿੰਘ ਅਤੇ ਦਵਿੰਦਰਪਾਲ ਸਿੰਘ ਓ.ਐਸ.ਡੀ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸੰਤ ਬਾਬਾ ਗੁਰਮੁਖ ਸਿੰਘ, ਬਾਬਾ ਅਵਤਾਰ ਸਿੰਘ, ਸੰਤ ਬਾਬਾ ਧਰਮ ਸਿੰਘ ਬਿਧੀਚੰਦੀਏ, ਗੁਰਪ੍ਰੀਤ ਸਿੰਘ ਸੁਪਰਵਾਈਜ਼ਰ, ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ, ਬਿਕਰਮਜੀਤ ਸਿੰਘ, ਜਗਰੂਪ ਸਿੰਘ, ਜਗਬੀਰ ਸਿੰਘ ਸੁਪਰਵਾਈਜ਼ਰ, ਜਤਿੰਦਰ ਸਿੰਘ, ਰੇਸ਼ਮ ਸਿੰਘ, ਪਲਵਿੰਦਰ ਸਿੰਘ, ਹਰਦੀਪ ਸਿੰਘ, ਸੇਵਕ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਅਤੇ ਸ਼ੋ੍ਰਮਣੀ ਕਮੇਟੀ ਦੇ ਸਟਾਫ਼ ਦੇ ਇਲਾਵਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਭਾਈ ਅਵਤਾਰ ਸਿੰਘ ਸ਼ੀਤਲ ਮੀਤ ਗ੍ਰੰਥੀ, ਮੈਂਬਰ ਪ੍ਰਬੰਧਕੀ ਬੋਰਡ ਭਗਿੰਦਰ ਸਿੰਘ, ਗੁਰਮੀਤ ਸਿੰਘ, ਸ਼ੇਰ ਸਿੰਘ, ਰਣਜੀਤ ਸਿੰਘ ਕੰਠੇਕਰ, ਸੁਰਿੰਦਰ ਸਿੰਘ, ਹਰਜੀਤ ਸਿੰਘ ਅਸਿਸਟੈਂਟ ਸੁਪ੍ਰਿੰਟੈਂਡੈਂਟ, ਪ੍ਰਦੀਪ ਸਿੰਘ, ਭੂਪਿੰਦਰ ਸਿੰਘ, ਜਗਜੀਤ ਸਿੰਘ ਇੰਜੀਨੀਅਰ, ਰਾਜਦਵਿੰਦਰ ਸਿੰਘ, ਅਮਰੀਕ ਸਿੰਘ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media