Monday, April 13, 2026

ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਚ ਸ੍ਰੀ ਅਖੰਡ ਪਾਠ ਆਰੰਭ

PPN3051409
ਜੰਡਿਆਲਾ ਗੁਰੂ, 30  ਮਈ ( ਹਰਿੰਦਰਪਾਲ ਸਿੰਘ)- ਪੰਜਵੇ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ  ਦੇ ਸਬੰਧ ਵਿਚ ਅੱਜ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ।ਇਸ ਸਬੰਧੀ ਸ੍ਰ: ਦੀਪ ਸਿੰਘ ਮਲਹੋਤਰਾ ਪ੍ਰਧਾਨ ਨੇ ਦੱਸਿਆ ਕਿ 1 ਜੂਨ ਸਵੇਰੇ 10-00 ਵਜੇ ਭੋਗ ਪੈਣਗੇ।ਭੋਗ ਊਪਰੰਤ ਆਏ ਹੋਏ ਰਾਗੀ ਸਿਘਾਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸ ਦਿਨ ਸਾਰੇ ਸਮਾਗਮਾਂ ਵਿਚ ਸ਼ਾਮ ਤੱਕ ਗੁਰੂ ਦੇ ਲੰਗਰ ਅਤੁੱਟ ਚੱਲਣਗੇ।ਇਥੇ ਇਹ ਦੱਸਣਯੋਗ ਹੈ ਕਿ ਪਿਛਲੇ ਲਗਭਗ 60 ਸਾਲਾਂ ਤੋਂ ਇਹ ਸਮਾਗਮ ਲੜੀਵਾਰ ਇਸ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਹਨ।ਗੁਰਦੁਆਰਾ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਦੇ ਮਹਾਨ ਕਾਰਜ ਭਾਈ ਘਨ੍ਹਈਆ ਜੀ ਚੈਰੀਟੇਬਲ ਹਸਪਤਾਲ ਅਤੇ ਕਲੀਨੀਕਲ  ਲੈਬਾਰਟਰੀ ਸੰਗਤਾਂ ਦੀ ਸਹੂਲਤ ਵਾਸਤੇ ਚੱਲ ਰਿਹਾ ਹੈ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply