Monday, October 12, 2026

ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

U
U

ਅੰਮ੍ਰਿਤਸਰ/ਛੇਹਰਟਾ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ)- ਬੰਦੀ ਛੋੜ ਦਿਵਸ (ਦੀਵਾਲੀ) ਦੇ ਸੰਬੰਧ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਆਏ ਪਰਿਵਾਰਾਂ ਸਮੇਤ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸੀ੍ਰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਸੰਗਤਾਂ ਦੇਰ ਸ਼ਾਮ ਤੋਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ।ਸੀ੍ਰ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਰੰਗ-ਬਿਰੰਗੀ ਦੀਪਮਾਲਾ ਜਗਮਗ ਕਰਦੀ ਸ਼ਰਧਾਲੂਆਂ ਦਾ ਮਨ ਮੋਹ ਰਹੀ ਸੀ। ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਧੁਰ ਕੀ ਬਾਣੀ ਦਾ ਇਲਾਹੀ ਕੀਰਤਣ ਸਰਵਣ ਕਰਦਿਆਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।ਸ਼ਰਧਾਲੂਆਂ ਨੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਵੀ ਕੀਤੇ ਗਏ।ਸੀ੍ਰ ਅਕਾਲ ਤਖਤ ਸਾਹਿਬ ਅਤੇ ਮੰਜੀ ਸਾਹਿਬ ਵਿਖੇ ਸਜੇ ਦੀਵਾਨਾਂ ਵਿਚ ਰਾਗੀਆਂ, ਢਾਡੀਆਂ ਅਤੇ ਕਵੀਸ਼ਰਾਂ ਨੇ ਗੁਰੂ ਘਰ ਆਏ ਸ਼ਰਧਾਲੂਆਂ ਨੂੰ ਗੁਰੂ ਜੱਸ ਸਰਵਣ ਕਰਵਾਇਆ।ਸੰਗਤਾਂ ਨੇ ਲੰਗਰ ਹਾਲ ਵਿਚ ਜੂਠੇ ਬਰਤਨਾਂ ਦੀ ਸੇਵਾ ਕਰਦਿਆਂ ਗੁਰਬਾਣੀ ਸਰਵਣ ਕੀਤੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply