
ਅੰਮ੍ਰਿਤਸਰ, 1 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬੀ ਸੂਬੇ ਦੇ 50 ਸਾਲਾ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਸਤਮਸਕ ਹੋਏ।ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਹ ਸਿੱਧੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਅਤੇ ਭਾਜਪਾ ਕੌਮੀ ਸਕੱਤਰ ਤਰੁਣ ਚੁੱਘ ਸਮੇਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।ਜਿਥੇ ਉਨਾਂ ਦੇ ਸਵਾਗਤ ਲਈ ਕਈ ਹੋਰ ਅਕਾਲੀ ਤੇ ਭਾਜਪਾ ਆਗੂ ਮੌਜੂਦ ਸਨ।ਸ੍ਰੀ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਕੀਰਤਨ ਸਰਵਣ ਕੀਤਾ ਅਤੇ ਪ੍ਰਸਾਦਿ ਲਿਆ।ਇਸ ਉਪਰੰਤ ਉਹ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਏ।ਉਨਾਂ ਨੇ ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ਵਿੱਚ ਸਥਿਤ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਲੋਈ ਤੇ ਧਾਰਮਿਕ ਕਿਤਾਬਾਂ ਦਾ ਸੈਟ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸਭ ਧਰਮਾਂ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਆਉਂਦੇ ਹਨ ਤੇ ਮੂੰਹ ਮੰਗੀਆਂ ਮੁਰਾਦਾਂ ਲੈ ਕੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਮੈਂ ਇਥੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਆਸ਼ੀਰਵਾਦ ਲੈਣ ਲਈ ਆਇਆ ਹਾਂ।ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਵਰਨਾਂ ਲਈ ਸਾਂਝਾ ਹੈ ਤੇ ਏਥੇ ਆ ਕੇ ਮਨ ਨੂੰ ਅਲੋਕਿਕ ਸ਼ਾਂਤੀ ਮਿਲਦੀ ਹੈ। ਭਾਜਪਾ ਕੌਮੀ ਪ੍ਰਧਾਨ ਨੇ ਸ੍ਰੀ ਹਰਿਮੰਦਰ ਸਾਹਿਬ ਨਸਮਤਕ ਹੋਣ ਉਪਰੰਤ ਜੱਲਿਆਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਬਲਜੀਤ ਸਿੰਘ ਜਲਾਲਉਸਮਾ ਮੈਂਬਰ ਸ਼ੋ੍ਰਮਣੀ ਕਮੇਟੀ, ਵਿਜੇ ਸਾਂਪਲਾ ਪੰਜਾਬ ਭਾਜਪਾ ਪ੍ਰਧਾਨ, ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਤੇ ਤਰੁਣ ਚੁੱਘ, ਗੁਰਬਚਨ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media