Tuesday, February 24, 2026

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਅੱਜ

ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਨਵੰਬਰ-84 ਵਿੱਚ ਦੇਸ ਭਰ ਵਿੱਚ ਸਿੱਖ ਨਸਲਕੁਸ਼ੀ ਵਜੋਂ ਹੋਏ ਕਤਲੇਆਮ ਦੇ ਰੂਪ ਵਿੱਚ ਵਾਪਰੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੱਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 2 ਨਵੰਬਰ ਨੂੰ ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਸੋਮਵਾਰ ਨੂੰ ਰਖੇ ਗਏ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉੋਪਰੰਤ ਪ੍ਰਮੁਖ ਕੀਰਤਨੀ ਜੱਥੇ ਗਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਪੰਥਕ ਸ਼ਖਸੀਅਤਾਂ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੀਆਂ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply