ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਕੱਥਾ-ਲੜੀ ਨੂੰ ਅਗੇ ਤੋਰਦਿਆਂ 2 ਨਵੰਬਰ, ਬੁੱਧਵਾਰ ਤੋਂ 14 ਅਪ੍ਰੈਲ, ਸੋਮਵਾਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਰਚਿਤ ਬਾਣੀ ‘ਜਪੁ ਜੀ ਸਾਹਿਬ’ ਦੀ ਭਾਵ-ਅਰਥਾਂ ਸਹਿਤ ਵਿਆਖਿਆ ਕਰਦਿਆਂ ਕੱਥਾ ਕਰਨਗੇ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਕੱਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media