Monday, July 8, 2024

ਅਧਿਕਾਰੀ ਵਿਕਾਸ ਕਾਰਜਾਂ ਵਿੱਚ ਤੇਜੀ ਲਿਆ ਕੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ ਡੀ.ਸੀ

ppn0111201617
ਪਠਾਨਕੋਟ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਅੰਦਰ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਰੂਰਲ ਅਰਬਨ ਮਿਸ਼ਨ ਦੀ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਉਨ੍ਹਾਂ ਦੇ ਦਫਤਰ (ਡਿਪਟੀ ਕਮਿਸ਼ਨਰ) ਵਿਖੇ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਜਿਲ੍ਹੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।ਉਨ੍ਹਾਂ  ਅਧਿਕਾਰੀਆਂ ਇਹ ਵੀ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply