ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਸ੍ਰੀ ਗੰਗਾਨਗਰ ਦੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਪਿੰਡ 3 ਸੀ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਦਿਆਂ 113 ਅੰਗ ਪਾੜ ਕੇ ਸੁੱਟਣ ਦੀ ਘਟਨਾ ਨੂੰ ਮੰਦਭਾਗੀ ਤੇ ਨਿੰਦਣਯੋਗ ਕਰਾਰ ਦਿੱਤਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਗਿਣੀ ਮਿਥੀ ਸਾਜਿਸ਼ ਤਹਿਤ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕਿਸੇ ਦੇ ਹੱਥੀ ਚੜ੍ਹ ਕੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਮੁਆਫ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ‘ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਤੋਂ ਸਰਬੱਤ ਦੇ ਭਲੇ ਤੇ ਹਰ ਧਰਮ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲਦੀ ਹੈ, ਪਰ ਕੁਝ ਪੰਥ ਦੋਖੀ ਭਾਈਚਾਰਕ ਸਾਂਝ, ਆਪਸੀ ਪਿਆਰ ਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।ਉਨ੍ਹਾਂ ਰਾਜਸਥਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਬੰਧਤ ਘਟਨਾ ਦੇ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣ।ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਵਿੱਚ 24 ਘੰਟੇ ਪਹਿਰੇਦਾਰੀ ਨੂੰ ਯਕੀਨੀ ਬਣਾਉਣ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media