Sunday, March 29, 2026

ਨਿਆਂ ਦੀ ਅਵਾਜ਼ ਨੂੰ ਘਰ ਘਰ ਪਹੁੰਚਾਉਣ ਪੁੱਜੇ ਸੀਜੇਐਮ ਬਾਂਸਲ

ppn0311201621ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਮਾਨਯੋਗ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਮੁਤਾਬਕ ਐਸ.ਕੇ.ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ, ਲਛਮਣ ਸਿੰਘ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਵਿਚ ਨਿਆਂ ਦੀ ਆਵਾਜ਼ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਨੂੰ ਪੂਰਾ ਕਰਨ ਲਈ ਕੇ.ਕੇ. ਬਾਂਸਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਖੁਦ ਘਰ ਘਰ ਪਹੁੰਚੇ।
ਸ਼੍ਰੀ ਬਾਂਸਲ ਨੇ ਦੱਸਿਆ ਕਿ ਇਨਸਾਫ਼ ਸਭਨਾ ਲਈ ਵਿਸ਼ੇ ਤਹਿਤ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੱਜ ਐਸ.ਐਸ. ਸਾਰੋਂ ਦੇ ਦਿਸਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਡੋਰ ਟੂ ਡੋਰ ਕੰਪੈਨ ਦਾ ਅਯੋਜਨ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਵੱਖ ਵੱਖ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਨੈਸ਼ਨਲ ਲੋਕ ਅਦਾਲਤਾਂ ਦੇ ਮਹੱਤਵ ਸਬੰਧੀ ਅਤੇ ਮੈਡੀਏਸ਼ਨ ਸੈਂਟਰ/ਸਮਝੋਤਾ ਸਦਨ ਸਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ 12 ਨਵੰਬਰ 2016 ਨੂੰ ਲੱਗਣ ਵਾਲੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਫੈਸਲੇ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply