Sunday, March 29, 2026

ਪੰਜਾਬ ਸਟੂਡੈਂਟਸ ਯੂਨੀਅਨ ਨੇ ਦਲਿਤਾਂ ਅਤੇ ਸਿੱਖਾਂ ਦੇ ਖਿਲਾਫ਼ ਹੋ ਰਹੇ ਅੱਤਿਚਾਰਾਂ ਸਬੰਧੀ ਕੀਤਾ ਰੋਸ ਪ੍ਰਦਰਸ਼ਨ

ppn0311201625ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤੇ ਅੱਜ ਯੂਨੀਅਨ ਦੇ ਮੈਂਬਰਾਂ ਵੱਲੋਂ ਸਥਾਨਕ ਸਰਕਾਰੀ ਐਮ.ਆਰ. ਕਾਲਜ ਦੇ ਸਾਹਮਣੇ ਦਲਿਤਾਂ ਅਤੇ ਸਿੱਖਾਂ ਦੇ ਖਿਲਾਫ਼ ਵੱਧ ਰਹੇ ਅੱਤਿਆਚਾਰਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਆਗੂ ਸਤਨਾਮ ਘੱਲੂ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਸਮਾਜ ਵਿਚ ਹੋ ਰਹੇ ਜੁਲਮ ਦੇ ਖਿਲਾਫ਼ ਬੋਲਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਹੋ ਰਹੀਆਂ ਘਟਨਾਵਾਂ ਦਾ ਸਹੀ ਮੁਲਾਂਕਨ ਕਰਕੇ ਇਸਦੇ ਖਿਲਾਫ਼ ਆਵਾਜ਼ ਨੂੰ ਬੁਲੰਦ ਕਰਨਾ ਚਾਹੀਦਾ ਹੈ। ਇਸ ਮੌਕੇ ਯੂਨੀਅਨ ਆਗੂ ਜਗਮੀਤ ਸਿੰਘ ਵੱਲੋਂ ਸਮਾਜ ਵਿਚ ਹੋ ਰਹੇ ਅੱਤਿਆਚਾਰਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਯੂਨੀਅਨ ਮੈਂਬਰਾਂ ਨੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਹੋ ਰਹੇ ਦੰਗਿਆਂ ਦੇ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਮੁਕੇਸ਼ ਕੁਮਾਰ, ਸਚਿਨ ਕੁਮਾਰ, ਰੋਸ਼ਨ ਸਿੰਘ, ਕ੍ਰਿਸ਼ਨ ਲਾਲ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply