Tuesday, September 1, 2026

ਪਿੰਡ ਕਾਨਵਾਂ ਤੇ ਲਾਹੜੀ ਵਿਖੇ ਸ੍ਰੀਮਤੀ ਸੀਮਾ ਕੁਮਾਰੀ ਨੇ ਕੀਤਾ ਸੇਵਾ ਕੇਂਦਰਾਂ ਦਾ ਉਦਘਾਟਨ

ppn0411201618ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਪਿੰਡ ਕਾਨਵਾਂ ਅਤੇ ਲਾਹੜੀ-183 ਵਿਖੇ ਬਣਾਏ ਗਏ ਸੇਵਾ ਕੇਂਦਰਾਂ ਦਾ ਉਦਘਾਟਨ ਅੱਜ ਸ੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ ਨੇ ਕੀਤਾ।ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸੇਵਾ ਕੇਂਦਰ ਬਣਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਭੋਆ ਅੰਦਰ 18 ਸੇਵਾ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਬਹੁਤ ਧੰਨਵਾਦੀ ਹਨ ਜਿੰਨ੍ਹਾਂ ਕਰਕੇ ਇਹ ਸੇਵਾ ਕੇਂਦਰ ਬਣ ਸਕੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਸੇਵਾ ਕੇਂਦਰਾਂ ਦੇ ਬਣਨ ਲੋਕਾਂ ਨੂੰ ਸਰਕਾਰੀ ਕੰਮ ਜਿਵੇ ਜਨਮ ਸਰਟੀਫਿਕੇਟ, ਪੈਨਸ਼ਨ ਸਕੀਮਾਂ ਦਾ ਲਾਭ, ਮੌਤ ਸਰਟੀਫਿਕੇਟ, ਮੈਰਿਜ ਸਰਟੀਫਿਕੇਟ ਆਦਿ ਵਰਗੀ ਹੋਰ ਕਈ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰ ਨੇੜੇ ਹੀ ਮਿਲੇਗਾ। ਜਿਸ ਨਾਲ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬਚੱਤ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬਹੁਤ ਸਾਰੇ ਫੰਡ ਜਾਰੀ ਕੀਤੇ ਗਏ ਹਨ ਅਤੇ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਸ਼ੋਕ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਗੁਰਜੀਤ ਸਿੰਘ ਬੀ.ਡੀ.ਪੀ.ਓ. ਘਰੋਟਾ, ਵਿਨੋਦ ਕੁਮਾਰ, ਸੋਮ ਰਾਜ ਸਹਾਇਕ ਇੰਜੀਨੀਅਰ ਪੀ.ਡਬਲਿਯੂ.ਡੀ., ਪ੍ਰਦੀਪ ਪੰਚਾਇਤ ਸੈਕਟਰੀ, ਠਾਕੁਰ ਬਲਵਾਨ ਸਿੰਘ ਮੰਡਲ ਪ੍ਰਧਾਨ, ਅਜੇ ਕੁਮਾਰ ਅਤੇ ਪਿੰਡ ਦੇ ਲੋਕ ਹਾਜਰ ਸਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply