Thursday, December 26, 2024

 ਤੰਬਾਕੂ ਦਾ ਵਿਗਿਆਪਨ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ppn05110201606
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਤੰਬਾਕੂ ਕੰਟਰੋਲ ਪ੍ਰੋਗਰਾਮ ਐਕਟ ਦੀਆਂ ਸਾਰੀਆਂ ਧਾਰਾਵਾਂ ਨੂੰ ਜਿਲ੍ਹਾ ਬਠਿੰਡਾ ਵਿਖੇ ਲਾਗੂ ਕਰਨ ਲਈ ਡਾ. ਐਸ.ਕੇ.ਰਾਜਕੁਮਾਰ, ਜਿਲ੍ਹਾ ਨੋਡਲ ਅਫਸਰ, ਤੰਬਾਕੂ ਕੰਟਰੋਲ ਸੈਲ-ਕਮ-ਸਹਾਇਕ ਸਿਵਲ ਸਰਜਨ, ਬਠਿੰਡਾ ਜੀ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ, ਬਠਿੰਡਾ ਵਿਖੇ ਜਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਡਾ. ਐਸ.ਕੇ. ਰਾਜਕੁਮਾਰ ਜੀ ਨੇ ਕੋਟਪਾ ਐਕਟ, 2003 ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਦੱਸਦੇ ਹੋਏ ਕਿਹਾ ਕਿ ਕੋਟਪਾ ਐਕਟ, 2003 ਤਹਿਤ ਖੁੱਲ੍ਹੀ ਸਿਗਰੇਟ ਵੇਚਣਾ ਅਤੇ ਕਿਸੇ ਵੀ ਤੰਬਾਕੂ ਉਤਪਾਦ ਦੀ ਮਸਹੂਰੀ ਕਰਨ ਤੇ ਬੈਨ ਲਗਾਇਆ ਹੋਇਆ ਹੈ। ਜੇਕਰ ਕੋਈ ਵਿਅਕਤੀ/ਦੁਕਾਨਦਾਰ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਜੁਰਮਾਨਾ ਅਤੇ 2 ਸਾਲ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਇਸ ਮੀਟਿੰਗ ਵਿੱਚ ਆਏ ਹੋਏ ਨਗਰ ਨਿਗਮ, ਬਠਿੰਡਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਤੰਬਾਕੂ ਦਾ ਵਿਗਿਆਪਨ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਨਗਰ ਨਿਗਮ ਵੱਲੋਂ ਸਖਤ ਕਾਰਵਾਈ ਕਰਨ ਲਈ ਕਿਹਾ ਅਤੇ ਸਮੂਹ ਵਿਭਾਗਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਵੀ ਧਿਆਨ ਵਿੱਚ ਲਿਆਂਦਾ ਗਿਆ ਕਿ ਪੀ.ਜੀ.ਆਈ. ਦੀ ਟੀਮ ਵੱਲੋਂ ਦਸੰਬਰ ਦੇ ਮਹੀਨੇ ਜਿਲ੍ਹਾ ਬਠਿੰਡਾ ਵਿਖੇ ਕੋਟਪਾ ਐਕਟ ਦੀ ਕੰਮਪਲਾਇਸ ਸਬੰਧੀ ਸਰਵੇ ਕੀਤਾ ਜਾਣਾ ਹੈ। ਇਸ ਕਰਕੇ ਆਪਣੀ ਹਦੂਦ ਅਧੀਨ ਆਉਂਦੀਆਂ ਸੰਸਥਾਵਾਂ/ਜਨਤਕ ਥਾਵਾਂ ਵਿੱਚ ਇਸ ਐਕਟ ਨੂੰ ਪੂਰਨ ਤੌਰ ਤੇ ਲਾਗੂ ਕੀਤਾ ਜਾਵੇ। ਜੇਕਰ ਪੀ.ਜੀ.ਆਈ. ਦੀ ਟੀਮ ਵੱਲੋਂ ਕਿਸੇ ਵੀ ਸੰਸਥਾਂ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਇਸ ਦੀ ਨਿੱਜੀ ਜਿੰਮੇਵਾਰੀ ਸਬੰਧਤ ਵਿਭਾਗ ਦੇ ਮੁੱਖੀ ਦੀ ਹੋਵੇਗੀ। ਇਸ ਮੌਕੇ  ਵਿਨੈ ਗਾਂਧੀ, ਸਟੇਟ ਮੈਨੇਜਰ, ਜਨਰੇਸ਼ਨ ਸੇਵੀਅਰ ਐਸੋਸੀਏਸ਼ਨ, ਮੋਹਾਲੀ (ਐਨ.ਜੀ.ਓ.) ਵੱਲੋਂ ਪਾਵਰ ਪ੍ਰੇਜੈਨਟੇਸ਼ਨ ਰਾਹੀਂ ਸਾਰੇ ਵਿਭਾਗਾਂ ਨੂੰ ਕੋਟਪਾ ਐਕਟ ਨੂੰ ਲਾਗੂ ਕਰਨ ਲਈ ਉਨ੍ਹਾਂ ਦੀ ਬਣਦੀ ਜਿੰਮੇਵਾਰੀ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਨੂੰ ਕੋਟਪਾ ਐਕਟ ਨੂੰ ਲਾਗੂ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।  ਇਸ ਤੋ ਇਲਾਵਾ  ਰਮਨ ਸ਼ਰਮਾ, ਜਿਲ੍ਹਾ ਕੰਸਲਟੈਂਟ, ਤੰਬਾਕੂ ਕੰਟਰੋਲ ਸੈਲ, ਬਠਿੰਡਾ ਨੇ ਤੰਬਾਕੂ ਦੇ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਇਆ ਕਰਵਾਈ ਗਈ ਅਤੇ ਜੁਵੀਨਾਈਲ ਜਸਟਿਸ ਐਕਟ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਕਿਸੇ ਵੀ ਨਾਬਾਲਿਗ ਨੂੰ ਤੰਬਾਕੂ ਵੇਚਣ ਜਾਂ ਉਸ ਤੋਂ ਵਿਕਵਾਉਣ ਤੇ 7 ਸਾਲ ਦੀ ਸਜ਼ਾ ਜਾਂ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply