Wednesday, March 18, 2026

84 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ- ਸੁਖਬੀਰ ਬਾਦਲ

ਸ੍ਰੀ ਦਰਬਾਰ ਸਾਹਿਬ ਵਿਖੇ ਬਣ ਰਹੇ ਪਲਾਜ਼ੇ ਦੇ ਕੰਮ ਦਾ ਨਿਰੀਖਣ 

PPN3051422
ਅੰਮ੍ਰਿਤਸਰ, 30  ਮਈ (ਸੁਖਬੀਰ ਸਿੰਘ)- ”1984 ਵਿਚ ਸਿੱਖ ਨਸਲਕੁਸ਼ੀ  ਦੌਰਾਨ ਕਤਲ ਕੀਤੇ ਗਏ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਾਤਲਾਂ ਨੂੰ ਮਿਸਾਲੀ ਸਜਾਵਾਂ ਦਿਵਾਈਆਂ ਜਾਣਗੀਆਂ ਜਿਸ ਲਈ ਗ੍ਰਹਿ ਮੰਤਰਾਲੇ ਵਲੋਂ ਅਜਿਹੇ ਸਾਰੇ ਕੇਸਾਂ ਦੀ ਜਾਂਚ ਤੇ ਸਰਕਾਰੀ ਪੈਰ੍ਹਵੀ ਵਿਚ ਤੇਜੀ ਲਿਆਂਦੀ ਜਾਵੇਗੀ । ਉਕਤ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵਲੋਂ ਪਿਛਲੇ ੧੦ ਸਾਲ ਸਿੱਖਾਂ ਦੇ ਕਾਤਲਾਂ ਨੂੰ ਬਚਾਉਣ òਲਈ ਜਿੱਥੇ ਹਰ ਕਾਨੂੰਨੀ ਤੇ ਪ੍ਰਸ਼ਾਸ਼ਕੀ ਹੀਲਾ ਵਰਤਿਆ ਗਿਆ ਉੱਥੇ ਉਨ੍ਹਾਂ ਨੂੰ ਉੱਚ ਅਹੁਦੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਸ੍ਰੀ ਨਰਿੰਦਰ  ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਨ ਨਾਲ ਸਿੱਖਾਂ ਨੂੰ ਇਨਸਾਫ ਦੀ ਆਸ ਬੱਝੀ ਹੈ ਅਤੇ ਇਸ ਸਬੰਧੀ ਜਲਦ ਹੀ ਗ੍ਰਹਿ ਮੰਤਰੀ ਨਾਲ ਸਾਰੇ ਮਾਮਲੇ ਨੂੰ ਵਿਚਾਰਿਆ ਜਾਵੇਗਾ।  ਸ. ਬਾਦਲ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਸਵੀਕਾਰ ਕਰਦੇ ਕਿਹਾ ਕਿ ਪਾਰਟੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਪੜਚੋਲ ਕੀਤੀ ਜਾਵੇਗੀ।ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ 78.08 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਪਲਾਜ਼ੇ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਹਦਾਇਤ ਕੀਤੀ ਕਿ ਅਗਸਤ ਮਹੀਨੇ ਤੱਕ ਇਸ ਦਾ ਸਾਰਾ ਕੰਮ ਪੂਰਾ ਕਰਕੇ ਇਹ ਪਲਾਜ਼ਾ ਸੰਗਤ ਲਈ ਖੋਲ੍ਹ ਦਿੱਤਾ ਜਾਵੇ। ਇਸ ਮੌਕੇ ਸ. ਬਾਦਲ ਨੇ ਦੱਸਿਆ ਕਿ ੯੦ ਹਜ਼ਾਰ ਵਰਗ ਫੁੱਟ ਵਿਚ ਲੱਗਣ ਵਾਲੇ ਪੱਥਰ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ । ਇਸ ਵਿਚ ਲਾਈਟਿੰਗ ਦੇ ਹੋਣ ਵਾਲੇ ਕੰਮ ਲਈ ੩.੪੧ ਕਰੋੜ ਰੁਪਏ ਦਾ ਟੈਂਡਰ ਦਿੱਤਾ ਜਾ ਚੁੱਕਾ ਹੈ ਅਤੇ ਛੇਤੀ ਹੀ ਮਾਹਿਰ ਕੰਪਨੀ ਨੂੰ ਇਹ ਕੰਮ ਸੌਂਪ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੀ ਅੰਦਰੂਨੀ ਸੁੰਦਰਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਇਹ ਸਿੱਖ ਵਿਰਸੇ ਨਾਲ ਰੂਪਮਾਨ ਹੋਇਆ ਪ੍ਰਤੀਤ ਹੋਵੇਗਾ।ਸ. ਬਾਦਲ ਨੇ ਇਸ ਪਲਾਜ਼ੇ ਵਿਚ ਬਣ ਰਹੇ ਮਲਟੀਪਰਪਜ਼ ਹਾਲ, ਸਿੱਖ ਧਰਮ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਜਾਣਕਾਰੀ ਦੇਣ ਲਈ ਬਣਾਏ ਜਾ ਰਹੇ ਸੂਚਨਾ ਕੇਂਦਰ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਇਸ ਪਲਾਜ਼ੇ ਵਿਚ ਸ਼ਰਧਾਲੂਆਂ ਦੇ ਬੈਠਣ ਲਈ ਵੇਟਿੰਗ ਹਾਲ ਵੀ ਬਣਾਇਆ ਜਾ ਰਿਹਾ ਹੈ।ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਵਲੋਂ ਉਤਪਾਦਿਤ ਫਸਲਾਂ ਦੀ ਪ੍ਰੋਸੈਸਿੰਗ ਰਾਹੀਂ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਫੂਡ ਪ੍ਰੋਸੈਸਿੰਗ ਲੋੜਾਂ ਦੇ ਮੱਦੇਨਜ਼ਰ ਯੂਨਿਟ ਸਥਾਪਨਾ ਲਈ ਪੰਜਾਬ ਸਰਕਾਰ ਜਾਂ ਹੋਰਨਾਂ ਉੱਦਮੀਆਂ ਵਲੋਂ ਭੇਜੀਆਂ ਜਾਣ ਵਾਲੀਆਂ ਤਜ਼ਵੀਜ਼ਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮਨਜ਼ੂਰੀ ਮਿਲੇਗੀ। ਇਸ ਤੋਂ ਪਹਿਲਾਂ ਸ. ਬਾਦਲ ਤੇ ਸ੍ਰੀਮਤੀ ਬਾਦਲ  ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੀਰ ਸਿੰਘ ਲੋਪੋਕੇ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਪ੍ਰਦੀਪ ਸਭਰਵਾਲ, ਐਸ. ਈ ਲੋਕ ਨਿਰਮਾਣ ਵਿਭਾਗ ਲਖਵਿੰਦਰ ਸਿੰਘ ਸੰਧੂ, ਐਕਸੀਅਨ ਜਸਬੀਰ ਸਿੰਘ ਸੋਢੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮਗਰੋਂ ਸਥਾਨਕ ਸਰਕਟ ਹਾਊਸ ਵਿਖੇ ਕੇਂਦਰੀ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪਧਾਰੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਗਾਰਡ ਆਫ ਆਨਰ ਦਿੱਤਾ ਗਿਆ। 

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply