
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਫੁਲਕਾਰੀ ਮੁਕਾਬਲੇ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਚਮਕਾਇਆ ਹੈ।
ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਉਕਤ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ. ਏ ਸਮੈਸਟਰ-3 ਦੀ ਵਿਦਿਆਰਥਣ ਅਰਸ਼ੀ ਖਾਨ ਨੇ ਫੁਲਕਾਰੀ ਵਿੱਚ ਮਨਮੋਹਕ ਪੇਸ਼ਕਾਰੀ ਦੇ ਕੇ ਟਾਪ ਪੁਜੀਸ਼ਨ ਹਾਸਲ ਕੀਤੀ ਹੈ। ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਕਿਹਾ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਲਜ ਵਿਦਿਆਰਥਣਾਂ ਦੀ ਹਰੇਕ ਸਹੂਲਤ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ, ਜਿਸ ਲਈ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਮੁਕਾਬਲੇਬਾਜ਼ੀ ਵਰਗੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਅਭਿਆਸ ਅਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਾਲਜ ਵਿਦਿਆਰਥਣ ਦੀ ਇਸ ਉਪਲਬੱਧੀ ‘ਤੇ ਇਸ ਦੌਰਾਨ ਸ: ਛੀਨਾ ਨੇ ਪ੍ਰਿੰ: ਨਾਨਕ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media