ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ) ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਬ੍ਰਾਂਚ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੰਚ ਪੰਜਾਬ ਐਂਡ ਸਿੰਧ ਬੈਂਕ ਦੇ ਏ.ਜੀ.ਐਮ. ਸਵਿੰਦਰ ਸਿੰਘ, ਚੀਫ ਮੈਨੇਜਰ ਮਨਜੀਤ ਸਿੰਘ ਭਾਟੀਆ, ਸੀਨੀਅਰ ਮੈਨੇਜਰ ਚਿਰਨਜੀਵ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਹੁੰਚਿਆਂ ਸ਼ਕਸ਼ੀਤਾਂ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਰੂਪੀ ਫੈਲੇ ਕੋਹੜ ਨੂੰ ਖਤਮ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਅੱਜ ਹਰ ਪਾਸੇ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਜੋ ਕਿਸੇ ਕੋਹੜ ਤੋਂ ਘੱਟ ਨਹੀਂ ਹੈ। ਇਸ ਕੋਹੜ ਨੂੰ ਖਤਮ ਕਰਨ ਲਈ ਅੱਜ ਵੀ ਨੌਜਵਾਨ ਪੀੜ੍ਹੀ ਨੂੰ ਜਾਗਰੁਕ ਹੋਣ ਦੀ ਲੋੜ ਹੈ।ਵਿਦਿਆਰਥੀਆਂ ਦੇ ਭ੍ਰਿਸ਼ਟਾਚਾਰ ਵਿਰੋਧੀ ਵਿਸ਼ਾ ਤੇ ਲੇਖ ਤੇ ਸਲੋਗਨ ਮੁਕਾਬਲੇ ਵੀ ਕਰਵਾਏਗੀ ਅਤੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ। ਏ.ਜੀ.ਐਮ. ਸਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਬੈਂਕ ਪ੍ਰਣਾਲੀ ਦੇ ਵੱਲੋਂ ਸ਼ੁਰੂ ਕੀਤਾ ਗਿਆ ਇਹ ਸਿਲਸਿਲਾ ਸ਼ਲਾਘਾਯੋਗ ਹੈ। ਆਮ ਸ਼ਹਿਰੀਆਂ ਤੇ ਗ੍ਰਾਹਕਾਂ ਨੂੰ ਇਸ ਦਾ ਲਾਹਾ ਲੈਣਾ ਚਾਹੀਦਾ ਹੈ।ਉਨ੍ਹਾਂ ਸ਼ਹਿਰ ਦੇ ਸਮੂਹਿਕ ਸਕੂਲ ਪ੍ਰਬੰਧਕਾਂ ਦੇ ਵਿਦਿਆਰਥੀਆਂ ਦੇ ਕੋਲੋਂ ਇਸ ਦੀ ਸਫਲਤਾ ਲਈ ਸਹਿਯੋਗ ਦੀ ਮੰਗ ਕੀਤੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਦੇ ਵੱਲੋਂ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media