ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਡੀ.ਸੀ ਡੀ.ਏ.ਵੀ ਸਕੂਲ ਫਾਜ਼ਿਲਕਾ ‘ਚ ਵਿਜੀਲੈਂਸ ਬਿਊਰੋ ਪੰਜਾਬ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਹਫ਼ਤਾ ਕੈਂਪ ਲਗਾਇਆ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਮੱਖਣ ਸਿੰਘ ਨੇ ਦੱਸਿਆ ਕਿ ਇਹ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਹਫ਼ਤਾ ਕੈਂਪ 31 ਅਕਤੂਬਰ ਤੋਂ 7 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਲੜੀ ਦੇ ਤਹਿਤ ਸਥਾਨਕ ਡੀ.ਸੀ ਡੀ.ਏ.ਵੀ ਸਕੂਲ ਫਾਜ਼ਿਲਕਾ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਕਿਸੇ ਵੀ ਸਰਕਾਰੀ ਵਿਭਾਗ ਅਤੇ ਦਫ਼ਤਰ ਵਿਚ ਅਧਿਕਾਰੀ ਅਤੇ ਕਰਮਚਾਰੀ ਕੰਮ ਦੇ ਬਦਲੇ ਜੇਕਰ ਸਰਕਾਰੀ ਫੀਸ ਤੋਂ ਇਲਾਵਾ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਇਸ ਦੀ ਸੂਚਨਾ ਐਸ.ਐਸ.ਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ, ਡੀ.ਐਸ.ਪੀ ਵਿਜੀਲੈਂਸ ਬਿਊਰੋ ਫਾਜ਼ਿਲਕਾ, ਇੰਸਪੈਕਟਰ ਵਿਜੀਲੈਂਸ ਬਿਊਰੋ ਫਾਜ਼ਿਲਕਾ ਨੂੰ ਸੂਚਿਤ ਕਰ ਸਕਦੇ ਹਨ।
ਇਸ ਤੋਂ ਇਲਾਵਾ ਮੁੱਖ ਦਫ਼ਤਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਦੇ ਟੋਲ ਫ੍ਰੀ ਨੰਬਰ 1800-1800-1000 ‘ਤੇ ਇਸਦੀ ਸੂਚਨਾ ਵਿਭਾਗ ਨੂੰ ਦੇ ਸਕਦੇ ਹਨ।ਡੀਐਸਪੀ ਮੱਖਣ ਸਿੰਘ ਨੇ ਦੱਸਿਆ ਕਿ ਜੋ ਵਿਅਕਤੀ ਇਸ ਦੀ ਸੂਚਨਾ ਦਿੰਦਾ ਹੈ ਤਾਂ ਉਸ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਂਦਾ ਹੈ।ਇਸ ਮੌਕੇ ਇੰਸਪੈਕਟਰ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰਿਸ਼ਵਤ ਲੈਣਾ ਅਤੇ ਦੇਣਾ ਅਪਰਾਧ ਹਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media