ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਡਾ. ਮਹਿੰਦਰ ਰਿਣਵਾ ਨੇ ਫਾਜ਼ਿਲਕਾ ਵਿਧਾਨ ਸਭਾ ਖੇਤਰ ਦੇ ਪਿੰਡਾਂ ਵਿਚ ਅਤੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਲੋਕ ਸੰਪਰਕ ਅਭਿਆਨ ਸ਼ੁਰੂ ਕੀਤਾ ਹੋਇਆ ਹੈ।ਇਸੇ ਦੇ ਤਹਿਤ ਬੀਤੀ ਦੇਰ ਸ਼ਾਮ ਨੂੰ ਸਥਾਨਕ ਸਰਾਫ਼ਾ ਬਾਜ਼ਾਰ ਦੀ ਚੋਧਰੀਆਂ ਵਾਲੀ ਗਲੀ ਅਤੇ ਸ੍ਰੀ ਸਿੰਘ ਸਭਾ ਗੁਰੂਦੁਆਰਾ ਬਜ਼ਾਰ ਦੇ ਦੁਕਾਨਦਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮਸਿਆਵਾਂ ਅਤੇ ਉਨ੍ਹਾਂ ਵੱਲੋਂ ਹੀ ਪੇਸ਼ ਕੀਤੇ ਗਏ ਸੁਝਾਵਾਂ ਨੂੰ ਸੁਣਿਆ। ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ 2017 ਵਿਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਸਬੰਧ ਵਿਚ ਮੈਨੀਫੈਸਟੋ ਤਿਆਰ ਕਰਨ ਲਈ ਇੱਕ 17 ਮੈਂਬਰੀ ਟੀਮ ਦਾ ਗਠਨ ਕੀਤਾ ਹੈ।ਜਿਸ ਵਿਚ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਵੀ ਸ਼ਾਮਲ ਹਨ। ਡਾ. ਮਹਿੰਦਰ ਰਿਣਵਾ ਨੇ ਮੈਨੀਫੈਸਟੋ ਦੇ ਤਿਆਰ ਕਰਨ ਤੋਂ ਪਹਿਲਾਂ ਵੱਖ ਵੱਖ ਵਰਗਾਂ ਦੀਆਂ ਮੁਸਕਲਾਂ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਦੂਰ ਕਰਨ ਲਈ ਉਚਿਤ ਸੁਝਾਵਾਂ ਦੇ ਲਈ ਜਨਤਾ ਨੂੰ ਅਪੀਲ ਕੀਤੀ। ਡਾ. ਰਿਣਵਾ ਨੇ ਦੱਸਿਆ ਕਿ ਜਨਤਾ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰਖਦੇ ਹੋਏ ਹੀ ਚੋਣ ਦੇ ਲਈ ਇੱਕ ਅਜਿਹਾ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ ਜਿਸ ਵਿਚ ਪੰਜਾਬ ਵਿਚ ਖੁਸ਼ਹਾਲੀ, ਅਮਨ ਸ਼ਾਂਤੀ ਨੂੰ ਫਿਰ ਤੋਂ ਸਥਾਪਤ ਕੀਤਾ ਜਾ ਸਕੇ।ਇਸ ਮੌਕੇ ਪੰਜਾਬ ਸਕੱਤਰ ਅਸ਼ੋਕ ਵਾਟਸ, ਪਰਮੀਤ ਸ਼ਰਮਾ, ਲੇਖਰਾਜ ਕੰਬੋਜ, ਅਸ਼ੋਕ ਸੋਨੀ, ਸਾਬਕਾ ਕੌਂਸਲਰ ਹਰਨੇਕ ਸਿੰਘ, ਸੂਰਜ ਸਚਦੇਵਾ, ਸੁਨੀਲ ਕਾਮਰਾ, ਲੈਕਚਰਾਰ ਖਰੈਤ ਲਾਲ, ਕਾਂਗਰਸ ਦੇ ਜਨਰਲ ਸਕੱਤਰ ਡਾ.ਅਮਰ ਲਾਲ ਬਾਘਲਾ, ਮੁਰਾਰੀ ਲਾਲ ਚੁੱਘ, ਰਾਜ ਕੁਮਾਰ ਖੁੰਗਰ ਅਤੇ ਹੋਰ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media