Sunday, October 11, 2026

ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣਾ ਟੀ. ਵੀ ਚੈਨਲ ਲਾਏ – ਗੁਮਟਾਲਾ

CS Gumtalaਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ)- ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਆਪਣਾ ਟੀ. ਵੀ. ਚੈਨਲ ਲਾਏ, ਜਿੱਥੋਂ 24 ਘੰਟੇ ਸਿੱਧਾ ਪ੍ਰਸਾਰਨ ਕੀਤਾ ਜਾਵੇ ਤੇ ਇਸ ਨੂੰ ਮੁਫ਼ਤ ਵਿਚ ਸਾਰੀ ਦੁਨੀਆਂ ਨੂੰ ਸੁਨਣ ਦਾ ਮੌਕਾ ਦਿੱਤਾ ਜਾਵੇ।ਅੰਮ੍ਰਿਤਸਰ ਵਿਕਾਸ ਮੰਚ ਦੇ  ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੂੰ ਲਿਖੇ  ਪੱਤਰ ਵਿਚ ਜਿੱਥੇ ਉਨ੍ਹਾਂ ਦੇ ਪ੍ਰਧਾਨ ਬਣਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ, ਉੱਥੇ ਅਪੀਲ ਕੀਤੀ ਹੈ ਕਿ ਬਹੁਤ ਸਾਰਿਆਂ ਗੁਰਦੁਆਰਿਆਂ ਜਿਨ੍ਹਾਂ ਵਿਚ ਲੁਧਿਆਣਾ ਦਾ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵੀ ਸ਼ਾਮਲ ਹੈ ਵਲੋਂ  ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਨ 24 ਘੰਟੇ ਕੀਤਾ ਜਾਂਦਾ ਹੈ ਤੇ ਇਸ ਦੀ ਕੋਈ ਫ਼ੀਸ ਨਹੀਂ ਲਈ ਜਾਂਦੀ।  ਇਸ ਦੇ ਟਾਕਰੇ ‘ਤੇ  ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਰਨ ਕੇਵਲ ਪੀ. ਟੀ. ਸੀ., ਟੀ. ਵੀ.ਚੈਨਲ  ਤੋਂ ਹੀ ਕੀਤਾ ਜਾਂਦਾ ਹੈ ਤੇ ਉਹ ਵੀ ਕੁਝ ਘੰਟਿਆਂ ਲਈ।ਪੀ. ਟੀ. ਸੀ.ਚੈਨਲ ਗਾਹਕਾਂ ਕੋਲੋਂ ਪੈਸੇ ਲੈਂਦਾ ਹੈ। ਇਸ ਤਰ੍ਹਾਂ ਇਹ ਚੈਨਲ ਕ੍ਰੋੜਾਂ ਰੁਪਏ ਹਰ ਸਾਲ ਕਮਾ ਰਿਹਾ ਹੈ ਤੇ ਉਹ ਵੀ ਬਿਨਾਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਕੋਈ ਪੈਸਾ ਦੇਂਦਿਆਂ।ਜੇ ਇਹ ਕਿਹਾ ਜਾਵੇ ਕਿ ਇਹ ਚੈਨਲ ਦੁਨੀਆਂ ਭਰ ਵਿਚ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਰਨ ਕਰਕੇ ਹੀ ਚਲ ਰਿਹਾ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ।ਇਸ ਤਰ੍ਹਾਂ ਗੁਰਬਾਣੀ ਨੂੰ ਮੁਲ ਵੇਚਿਆ ਜਾ ਰਿਹਾ ਹੈ ਤੇ ਸਾਰੇ ਸੰਸਾਰ ਵਿਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਬਦਨਾਮੀ ਹੋ ਰਹੀ ਹੈ।
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ  ਆਪਣਾ ਚੈਨਲ ਸ਼ੁਰੂ ਕਰੇ ।ਇਕ ਚੈਨਲ ਦਾ ਕੋਈ 40 ਲੱਖ ਰੁਪਏ ਖ਼ਰਚਾ ਆਉਂਦਾ ਹੈ। ਇਸ ਚੈਨਲ ਤੋਂ ਸ਼ਰਤਾਂ ਅਧੀਨ ਦੂਜੇ ਚੈਨਲਾਂ ਵਾਲਿਆਂ ਨੂੰ ਪ੍ਰਸਾਰਨ ਕਰਨ ਦੀ ਮੁਫ਼ਤ ਵਿਚ ਆਗਿਆ ਦਿੱਤੀ ਜਾਵੇ। ਸ਼ਰਤਾਂ ਜਿਵੇਂ ਕਿ ਉਹ ਪ੍ਰੋਗਰਾਮ ਦੌਰਾਨ, ਪ੍ਰੋਗਰਾਮ ਤੋਂ ਪਹਿਲਾਂ ਤੇ ਬਾਦ ਵਿਚ ਕੋਈ ਇਸ਼ਤਿਹਾਰਬਾਜ਼ੀ ਨਹੀਂ ਕਰ ਸਕਦੇ। ਰਾਤ ਨੂੰ ਕੀਰਤਨ ਦੀ ਸਮਾਪਤੀ ਪਿੱਛੋਂ ਇੱਥੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾਵੇ। ਜਦ ਇਹ ਚੈਨਲ ਕਾਮਯਾਬ ਹੋ ਜਾਵੇ ਤਾਂ ਦੂਜਾ ਚੈਨਲ ਕੇਵਲ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕੀਤਾ ਜਾਵੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply