
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ‘ਰਾਸ਼ਟਰੀ ਏਕਤਾ ਸਪਤਾਹ’ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਮਨਾਇਆ ਗਿਆ। ਡਾ. ਮਾਹਲ ਨੇ ਵਲੰਟੀਅਰਜ਼ ਨੂੰ ਉਕਤ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ।ਉਨ੍ਹਾਂ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਸਮਾਜ ਦੇ ਸਰਵਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਦੌਰਾਨ ਵਲੰਟੀਅਰਜ਼ ਨੇ ਲੇਖ ਲਿਖਣ ਅਤੇ ਨਾਹਰੇ ਲਿਖਣ ਕਲਾ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ।ਮੁਕਾਬਲਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀਆਂ ਜੇਤੂ ਵਿਦਿਆਰਥਣਾਂ ਨੂੰ ਪ੍ਰਿੰ: ਡਾ. ਮਾਹਲ ਨੇ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਅਤੇ ਅਗਾਂਹ ਭਵਿੱਖ ਵਿੱਚ ਬੁਲੰਦੀਆਂ ਨੂੰ ਛੂਹਣ ਲਈ ਉਤਸ਼ਾਹਿਤ ਕੀਤਾ।ਸੈਮੀਨਾਰ ਮੌਕੇ ਸਮੂਹ ਸਟਾਫ਼ ਮੈਂਬਰਜ਼ ਅਤੇ ਵਿਦਿਆਰਥੀਆਂ ਨੇ ਦੇਸ਼ ਵਿੱਚ ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਸਹੁੰ ਵੀ ਚੁੱਕੀ।
Punjab Post Daily Online Newspaper & Print Media