Sunday, March 8, 2026

ਡਿਪਟੀ ਕਮਿਸ਼ਨਰ ਨੇ ਸ਼ਹਿਰੀ ਅਤੇ ਪੇਂਡੂ ਖੇਤਰ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ppn0811201622

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਅੰਦਰ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਸਬੰਧੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਨ੍ਹਾਂ (ਡਿਪਟੀ ਕਮਿਸ਼ਨਰ) ਦੇ ਦਫਤਰ ਵਿਖੇ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ, ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ ਕਰਨ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਅੰਦਰ ਪਹਿਲਾ ਤੋਂ ਹੀ ਖੇਤਾਂ ਵਿੱਚ ਪਰਾਲੀ ਨੂੰ ਸਾੜਨ ਤੇ ਰੋਕ ਲਗਾਈ ਗਈ ਹੈ, ਪਰ ਇਸ ਦੇ ਉਲਟ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਨਾਲ ਜਿਥੇ ਵਾਤਾਵਰਨ ਦੂਸਿਤ ਹੁੰਦਾ ਹੈ ਉਥੇ ਹੀ ਇਸ ਦਾ ਅਸਰ ਲੋਕਾਂ ਦੀ ਸਿਹਤ ਤੇ ਵੀ ਹੁੰਦਾ ਹੈ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾਉਂਣ ਵਾਲੇ ਲੋਕਾਂ ਤੇ ਯੋਗ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹਿਰ ਦੇ ਲੋਕਾਂ ਨੂੰ ਅਵਾਰਾ ਪਸੂਆਂ ਤੋਂ ਨਿਜਾਤ ਦਿਲਾਉਂਣ ਲਈ ਜਲਦੀ ਹੀ ਡੇਅਰੀਵਾਲ ਵਿਖੇ ਬਣਾਏ ਗਏ ਕੈਟਲ ਪਾਊਂਡ ਦਾ ਉਦਘਾਟਣ ਕੀਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply