Saturday, October 10, 2026

ਨਰਾਜ਼ ਐਲੀਮੈਂਟਰੀ ਟੀਚਰ ਯੂਨੀਅਨ ਨੇ ਸਾੜ੍ਹਿਆ ਪੰਜਾਬ ਸਰਕਾਰ ਦਾ ਪੁਤਲਾ

ppn1011201602
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਵੋਟਰ ਸੂਚੀਆਂ ਲਈ ਵੱਡੇ ਪੱਧਰ ‘ਤੇ ਬੀ.ਐਲ.ਓ ਵਜੋਂ ਲਗਾਈਆਂ ਗਈਆਂ ਡਿਊਟੀਆਂ ਤੋਂ ਖਫਾ ਐਲੀਮੈਂਟਰੀ ਅਧਿਆਪਕਾਂ ‘ਚ ਭਾਰੀ ਗੁੱਸਾ ਤੇ ਨਰਾਜ਼ਗੀ ਪਾਈ ਜਾ ਰਹੀ ਹੈ।ਪੰਜਾਬ ਸਰਕਾਰ ਦੇ ਇਸ ਜਬਰਦਸਤੀ ਠੋਸੇ ਜਾ ਰਹੇ ਫੈਸਲੇ ਖਿਲਾਫ ਆਪਣੇ ਰੋਹ ਦਾ ਪ੍ਰਗਟਾਵਾ ਕਰਦਿਆਂ ਅੱਜ ਐਲੀਮੈਂਟਰੀ ਟੀਚਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਬੀ.ਐਡ ਟੀਚਰ ਯੂਨੀਅਨ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ‘ਚ ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਅਟਾਰੀ ਸਾਹਿਬ ਦੇ ਨੇੜੇ ਬਜਾਰ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਪਿੱਟ ਸਿਆਪਾ ਕੀਤਾ ਗਿਆ।ਇਸ ਰੋਸ ਪ੍ਰਦਰਸ਼ਨ ਦੌਰਾਨ ਐਲੀਮੈਂਟਰੀ ਅਧਿਆਪਕਾਂ ਵਲੋਂ ਅਕਾਲੀ ਭਾਜਪਾ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਸਮੇਂ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਲੀਮੈਂਟਰੀ ਅਧਿਆਪਕਾਂ ਦੀਆਂ ਵੱਡੀ ਗਿਣਤੀ ‘ਚ ਡਿਊਟੀਆਂ ਲੱਗਣ ਨਾਲ ਜਿਥੇ ਉਨਾਂ ਨਾਲ ਧੱਕਾ ਹੋ ਰਿਹਾ ਹੈ, ਉਥੇ ਬੱਚਿਆਂ ਦੀ ਪੜਾਈ ਦਾ ਵੀ ਨੁਕਸਾਨ ਹੋ ਰਿਹਾ ਹੈ, ਇਸ ਲਈ ਐਲੀਮੈਂਟਰੀ ਅਧਿਆਪਕਾਂ ਦੀਆਂ ਬੀ.ਐਲ.ਓ ਵਜੋਂ ਡਿਊਟੀਆਂ ਬਾਕੀ ਵਿਭਾਗਾਂ ਅਨੁਸਾਰ ਬਣਦੇ ਕੋਟੇ ਤੋਂ ਵੱਧ ਨਾ ਲਗਾਈਆਂ ਜਾਣ।ਉਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੇ ਵਿਰੋਧ ਦੇ ਬਾਵਜੂਦ ਵੀ ਇਹ ਡਿਊਟੀਆਂ ਲਗਾਈਆਂ ਗਈਆਂ ਤਾਂ ਅਧਿਆਪਕ ਇਹਨਾਂ ਡਿਊਟੀਆਂ ਦਾ ਬਾਈਕਾਟ ਕਰਨਗੇ ਅਤੇ ਸੂਬਾ ਸਰਕਾਰ ਖਿਲਾਫ ਅੰਦੋਲਣ ਹੋਰ ਤੇਜ਼ ਕੀਤਾ ਜਾਵੇਗਾ।ਜਿਸ ਤੋਂ ਨਿਕਲਣ ਵਾਲੇ ਨਤੀਜਿਆਂ ਲਈ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸ਼ਨ ਜਿੰਮੇਵਾਰ ਹੋਵੇਗਾ।ਇਸ ਮੌਕੇ ਗੁਰਮੀਤ ਕੌਰ, ਜਰੀਨਾ ਸਹਿਗਲ, ਭੁਪਿੰਦਰ ਕੌਰ, ਨਵਦੀਪ ਕੌਰ, ਪ੍ਰਵੀਨ ਕੁਮਾਰੀ ਨਵਦੀਪ ਸਿੰਘ ਜਰਨਲ ਸੈਕਟਰੀ, ਜਸਕਰਨ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਸਿੰਘ ਜੋਹਲ ਆਦਿ ਮੌਜੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply