
ਚੌਂਕ ਮਹਿਤਾ, 9 ਨਵੰਬਰ (ਜੋਗਿੰਦਰ ਸਿੰਘ ਮਾਣਾ)- ਜਿਲ੍ਹਾ ਪੱਧਰ ਪੰਜਾਬ ਸਕੂਲ ਖੇਡਾਂ ਵੱਲੋਂ ਕੋਟ ਬਾਬਾ ਦੀਪ ਸਿੰਘ ਅੰਮ੍ਰਿਤਸਰ ਵਿਖੇ 3 ਤੋਂ 5 ਨਵੰਬਰ ਤੱਕ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿੱਚ ਜਿਲ੍ਹਾ ਪੱਧਰ ਦੀਆਂ ਟੀਮਾਂ ਨੇ ਭਾਗ ਲਿਆ।ਸੰਤ ਬਾਬਾ ਠਾਕੁਰ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਅੰਡਰ17 ਵਰਗ ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਜੰਗਬੀਰ ਸਿੰਘ ਨੇ ਗੋਲਡ ਮੈਡਲ, ਗੁਰਸਾਜਨ ਸਿੰਘ ਨੇ ਗੋਲਡ ਮੈਡਲ, ਪਰਮਿੰਦਰਪਾਲ ਸਿੰਘ ਨੇ ਬਰੋਂਜ਼ ਮੈਡਲ ਅਤੇ ਹੁਸਨਪ੍ਰੀਤ ਸਿੰਘ ਨੇ ਬਰੋਂਜ਼ ਮੈਡਲ ਪ੍ਰਾਪਤ ਕੀਤਾ।ਇਸ ਸ਼ਾਨਦਾਰ ਜਿੱਤ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਸ: ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਸ੍ਰ: ਗੁਰਦੀਪ ਸਿੰਘ (ਡੀ.ਪੀ), ਕੋਚ ਜਤਿੰਦਰ ਸਿੰਘ ਅਤੇੇ ਸਮੂਹ ਸਟਾਫ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ ਅਤੇ ਜਿੰਦਗੀ ਵਿੱਚ ਹੋਰ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ।
Punjab Post Daily Online Newspaper & Print Media