Sunday, February 22, 2026

ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਉਸਾਰੀ ਗਈ ਗਊਸ਼ਾਲਾ ਦਾ ਉਦਘਾਟਨ 18 ਨਵੰਬਰ ਨੂੰ

ppn1011201619

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ)- ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਪਿੰਡ ਡੇਹਰੀਵਾਲ ਵਿਖੇ 10.3 ਏਕੜ ਰਕਬੇ ਵਿੱਚ 90.97 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਗਊਸ਼ਾਲਾ ਦਾ ਉਦਘਾਟਨ 18 ਨਵੰਬਰ ਨੂੰ ਸਵੇਰੇ 10:00 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇਸ ਉਦਘਾਟਨੀ ਸਮਾਰੋਹ ਨੂੰ ਉਸਾਰੂ ਅਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ, ਡਾ. ਕੁਲਦੀਪ ਮਹਾਜਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫ਼ਸਰ, ਸੁਖਦੇਵ ਰਾਜ ਬੀ.ਡੀ.ਪੀ.ਓ. ਅਤੇ ਸਮਾਜ ਸੇਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਗਾਊਸ਼ਾਲਾ ਵਿੱਚ ਸ਼ਹਿਰਾਂ ‘ਚ, ਪਿੰਡਾਂ ‘ਚ ਅਤੇ ਹਾਈਵੇ ‘ਤੇ ਅਵਾਰਾ ਘੁੰਮ ਰਹੀਆਂ ਬੇਸਹਾਰਾ ਗਾਂਵਾਂ, ਬਲਦਾਂ ਅਤੇ ਪਸ਼ੂਆਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰਾਂ ਵਿੱਚੋਂ ਬੇਸਹਾਰਾ ਪਸ਼ੂਆਂ ਨੂੰ ਗਾਊਸ਼ਾਲਾ ਵਿੱਚ ਪਹੁੰਚਾਉਣ ਲਈ ਨਗਰ ਨਿਗਮ ਪਠਾਨਕੋਟ ਅਤੇ ਮਿਊਂਸਪਲ ਕਮੇਟੀ ਸੁਜਾਨਪੁਰ ਦੇ ਅਧਿਕਾਰੀਆਂ ਅਤੇ ਪਿੰਡਾਂ ਵਿਚੋਂ ਬੇਸਹਾਰਾ ਪਸ਼ੂਆਂ ਨੂੰ ਗਾਊਸ਼ਾਲਾ ਵਿੱਚ ਪਹੁੰਚਾਉਣ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਪੁਲੀਸ ਵਿਭਾਗ ਦੇ ਅਧਿਕਾਰੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣਗੇ। ਉਨ੍ਹਾਂ ਨੇ ਖੇਤੀਬਾੜੀ ਅਫ਼ਸਰ ਨੂੰ ਕਿਹਾ ਕਿ ਉਹ ਗਾਊਸ਼ਾਲਾਂ ਵਿੱਚ ਪਹੁੰਚਣ ਵਾਲੇ ਪਸ਼ੂਆਂ ਲਈ ਤੁੜੀ ਅਤੇ ਪਰਾਲੀ ਤੇ ਹੋਰ ਚਾਰਾ ਦਾਨ ਕਰਨ ਲਈ ਕਿਸਾਨਾਂ ਨਾਲ ਤਾਲਮੇਲ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਕੋਈ ਵਿਅਕਤੀ ਦੁੱਧਾਰੂ ਪਸ਼ੂ ਗਾਂ/ਮੱਝ ਸ਼ਹਿਰਾਂ ਵਿੱਚ ਅਵਾਰਾ ਛੱਡਦਾ ਹੈ ਤਾਂ ਨਗਰ ਨਿਗਮ ਵੱਲੋਂ ਇੰਨ੍ਹਾਂ ਪਸ਼ੂਆਂ ਨੂੰ ਫੜ ਲਿਆ ਜਾਵੇਗਾ ਅਤੇ ਫੜੇ ਪਸੂਆਂ ਨੂੰ ਛੁਡਾਉਣ ‘ਤੇ ਸਬੰਧਤ ਮਾਲਕ ਨੂੰ ਘੱਟੋ ਘੱਟ 10000/-ਰੁਪਏ ਜੁਰਮਾਨਾ ਕੀਤਾ ਜਾਵੇਗਾ। ਮੀਟਿੰਗ ਵਿੱਚ ਗਾਊਸ਼ਾਲਾਂ ਨੂੰ ਸਫ਼ਲਤਾ ਪੂਰਵਕ ਚਲਾਉਣ ਲਈ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗਾਊਸ਼ਾਲਾ ਨੂੰ ਸਫਲਤਾ ਪੂਰਵਕ ਚਲਾਉਣ ਲਈ ਵੱਧ ਤੋਂ ਵੱਧ ਦਾਨ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਦਾਨ ਦੇਣਾ ਚਾਹੁੰਦਾ ਹੈ ਤਾਂ ਉਹ ਪੰਜਾਬ ਐਂਡ ਸਿੰਧ ਬੈਂਕ ਦੇ ਆਈ.ਐਫ.ਐਸ.ਸੀ. ਨੰਬਰ ਫਸ਼ੀਭ0000201 ਖਾਤਾ ਨੰਬਰ 02011100002644 ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ਉਹ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਟੈਲੀਫੋਨ ਨੰਬਰ 0186-2227842 ਅਤੇ ਮੋਬਾਇਲ ਨੰਬਰ 98157-40495 ‘ਤੇ ਸੰਪਰਕ ਕਰਕੇ ਦਾਨ ਦੇ ਸਕਦੇ ਹਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply