Tuesday, April 28, 2026

ਕੈਪਟਨ ਤੇ ਵਿਧਾਇਕਾਂ ਦੇ ਅਸਤੀਫੇ ਪੰਜਾਬ ਦੇ ਹਿੱਤ ‘ਚ ਕਾਂਗਰਸ ਦੀਆਂ ਕੁਰਬਾਨੀਆਂ – ਔਜਲਾ

Aujla Gurjeet

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਕਾਂਗਰਸ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਸz ਗੁਰਜੀਤ ਸਿੰਘ ਔਜਲਾ ਨੇ ਸੁਪਰੀਮ ਕੋਰਟ ਵਲੋ ਪੰਜਾਬ ਦੇ ਪਾਣੀਆਂ ਸੰਬਧੀ ਦਿੱਤੇ ਫੈਸਲੇ ਨੂੰ ਪੰਜਾਬ ਲਈ ਘਾਤਕ ਦਸਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਮਾਂ ਰਹਿੰਦੇ ਸੁਪਰੀਮ ਕੋਰਟ ਵਿਚ ਕੇਸ ਨੂੰ ਸਹੀ ਢੰਗ ਨਾਲ ਲੜਦੀ ਤਾਂ ਅੱਜ ਪੰਜਾਬ ਨੂੰ ਇਹ ਦਿਨ ਨਾ ਦੇਖਣੇ ਪੈਂਦੇ।ਅੱਜ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਔਜਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਅਕਾਲੀ ਦਲ ਦੇ ਚਿਹਰੇ ਤੋ ਕਿਸਾਨ ਹਿਤੈਸ਼ੀ ਹੋਣ ਦਾ ਨਕਾਬ ਵੀ ਲਹਿ ਗਿਆ ਹੈ।ਔਜਲਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਰਾਜ ਦੇ ਕਿਸਾਨ ਪਹਿਲਾਂ ਤੋ ਹੀ ਤੰਗੀਆਂ ਤਰੁਸ਼ੀਆਂ ਵਾਲੇ ਹਲਾਤਾਂ ਦਾ ਸਾਹਮਣਾ ਕਰ ਰਹੇ ਹਨ ਉਪਰੋ ਅਕਾਲੀ ਦਲ ਨੇ ਪੰਜਾਬ ਦੇ ਪਾਣੀਆਂ ਦੇ ਮਾਮਲੇ ਤੇ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਰਾਜਨੀਤੀ ਖੇਡ ਕੇ ਕੱਖੋਂ ਹੌਲਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅੱਜ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਿਚ ਅਕਾਲੀ ਦਲ ਭਾਈਵਾਲ ਹੈ ਤੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਹੈ। ਜੇਕਰ ਅਕਾਲੀ ਦਲ ਸਹੀ ਮਾਇਨੀਆਂ ਵਿਚ ਕਿਸਾਨ ਹਿਤੈਸ਼ੀ ਹੁੰਦਾਂ ਅਤੇ ਅਕਾਲੀ ਦਲ ਨੂੰ ਪੰਜਾਬ ਦੇ ਹਿਤ ਪਿਆਰੇ ਹੁੰਦੇ ਤਾਂ ਅੱਜ ਪੰਜਾਬ ਨੂੰ ਸੁਪਰੀਮ ਕੋਰਟ ਵਿਚ ਹਾਰ ਦਾ ਸਾਹਮਣਾ ਨਾ ਕਰਨਾ ਪੈਂਦਾ।ਔਜਲਾ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰੂ ਆਪਣੇ ਆਹੁਦੇ ਤੋ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਬਾਦਲ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਗੰਭੀਰ ਹੀ ਨਹੀ ਸਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਸ ਮਾਮਲੇ ‘ਤੇ ਰਾਜਨੀਤੀ ਕਰਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਵਿਚ ਕੋਈ ਕਸਰ ਬਾਕੀ ਨਹੀ ਛਡੇਗਾ।ਔਜਲਾ ਨੇ ਅਕਾਲੀ ਦਲ ਬਾਦਲ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨ ਮਾਰੂ ਨੀਤੀਆਂ ਛੱਡ ਕੇ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਲਈ ਕੰਮ ਕਰਨ।ਉਨ੍ਹਾਂ ਅਕਾਲੀ ਦਲ ਨੂੰ ਕਿਹਾ ਕਿ ਪਾਣੀਆਂ ਦੇ ਮਾਮਲੇ ‘ਤੇ ਸਹੀ ਰੋਲ ਨਾ ਨਿਭਾਉਾਂਣ ਰਕੇ ਅਕਾਲੀ ਸਰਕਾਰ ਅਸਤੀਫਾ ਦੇਵੇ।ਉਨ੍ਹਾਂ ਅਕਾਲੀ ਦਲ ਨੂੰ ਕਿਹਾ ਕਿ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੀ ਪੰਜਾਬ ਨਾਲ ਹੋਏ ਇਸ ਧੱਕੇ ਤੋ ਬਾਅਦ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਵੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply