ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ) ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਅਤੇ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪੰਜਾਬੀ ਜ਼ੁਬਾਨ ਦੇ ਨਾਮਵਰ ਕਥਾਕਾਰ ਮਰਹੂਮ ਤਲਵਿੰਦਰ ਸਿੰਘ ਜਿਹੜੇ ਨਵੰਬਰ 2013 ਨੂੰ ਆਪਣੀ ਪਤਨੀ ਸਮੇਤ ਦਰਦਨਾਕ ਸੜਕ ਹਾਦਸੇ ਵਿੱਚ ਵਿਛੜ ਗਏ ਸਨ, ਦੀ ਯਾਦ ਨੂੰ ਤਾਜ਼ਾ ਕਰਨ ਹਿੱਤ ਤਲਵਿੰਦਰ ਸਿੰਘ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਦੇਵ ਦਰਦ ਅਤੇ ਡਾ. ਜਗਦੀਸ਼ ਸਚਦੇਵਾ ਨੇ ਸਾਂਝੇ ਤੌਰ ਤੇ ਦੱਸਿਆ ਕਿ 12 ਨਵੰਬਰ ਸ਼ਨੀਵਾਰ ਬਾਅਦ ਦੁੁਪਿਹਰ 3.00 ਵਜੇ ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਡਾ. ਹਰਭਜਨ ਸਿੰਘ ਭਾਟੀਆ ਡਾ. ਸੁਖਦੇਵ ਸਿੰਘ ਖਾਹਰਾ, ਕੇਵਲ ਧਾਲੀਵਾਲ, ਡਾ. ਇਕਬਾਲ ਕੌਰ ਸੌਂਧ ਵਲੋਂ ਪੰਜਾਬੀ ਸਹਿਤ ਵਿੱਚ ਤਲਵਿੰਦਰ ਸਿੰਘ ਦਾ ਯੋਗਦਾਨ ਵਿਸ਼ੇ ‘ਤੇ ਵਿਚਾਰ ਚਰਚਾ ਕਰਨਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media