ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ) – ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਨੇ ਰਾਜ ਦੇ ਹਰ ਯੋਗ ਉਮੀਦਵਾਰ ਦੀ ਵੋਟ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਇਸ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ ਮੈਡਮ ਪ੍ਰੀਤੀ ਯਾਦਵ ਆਈ:ਏ:ਐਸ ਨੇ ਹਲਕਾ ਮਜੀਠਾ ਦੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਕਤ ਸੰਸਥਾਵਾਂ ਵਿੱਚ ਪੜ੍ਹਦੇ 18 ਸਾਲ ਤੋਂ ਵੱਧ ਉਮਰ ਦੇ ਹਰੇਕ ਬੱਚੇ ਦੀ ਵੋਟ ਬਣਾਈ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਸ ਲਈ ਸਾਰੀਆਂ ਸੰਸਥਾਵਾਂ ਦੇ ਮੁਖੀ ਜਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਨੌਜਵਾਨ ਵਰਗ ਦੀ ਵਿਸ਼ੇਸ਼ ਭੂਮਿਕਾ ਹੈ ਅਤੇ ਚੋਣ ਕਮਿਸ਼ਨ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਚੋਣਾਂ ਵਿੱਚ ਕਰਵਾਉਣਾ ਚਾਹੁੰਦਾ ਹੈ।ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਹਰੇਕ ਨੌਜਵਾਨ ਦੀ ਵੋਟ ਬਣਾਉਣ ਲਈ ਯਤਨਸ਼ੀਲ ਹੈ।ਉਨ੍ਹਾਂ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੀ ਮੀਟਿੰਗ ਵਿੱਚ ਆਪਣੇ ਸਕੂਲ-ਕਾਲਜ ਵਿੱਚ ਪੜ੍ਹਦੇ ਉਨ੍ਹਾਂ ਸਾਰੇ ਯੋਗ ਵਿਦਿਆਰਥੀਆਂ ਦੇ ਫਾਰਮ ਨਵੀਂ ਵੋਟ ਲਈ ਭਰ ਕੇ ਲਿਆਉਣ।ਇਸ ਮੌਕੇ ਜਗੀਰ ਕਾਨੂੰਨਗੋ, ਜਤਿੰਦਰ ਸਿੰਘ ਬੁੱਟਰ, ਸੁਭਾਸ਼ ਚੰਦਰ ਅਤੇ ਵੱਖ ਵੱਖ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media