Wednesday, September 2, 2026

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਨੇ ਕੀਤਾ ਜਿਆਣੀ ਦੀ ਕੋਠੀ ਦਾ ਘੇਰਾਓ

ppn1211201608
ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਸਬੰਧੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ (ਪੀ.ਐਸ.ਐਮ.ਯੂ) ਯੂਨੀਅਨ ਪੰਜਾਬ ਦੇ ਸੱਦੇ ਤੇ ਕਰਮਚਾਰੀਆਂ ਵੱਲੋਂ ਅੱਜ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਦੇ ਮੰਤਰੀਆਂ ਦੇ ਨਿਵਾਸ ਸਥਾਨਾਂ ਦਾ ਘੇਰਾਓ ਕੀਤਾ ਗਿਆ।
ਜਿਸਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਡੀਸੀ.ਦਫਤਰ, ਐਸਡੀਐਮ ਦਫਤਰ, ਤਹਿਸੀਲ ਦਫਤਰ, ਖਜ਼ਾਨਾ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਅੱਜ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਖੁੰਗਰ ਦੀ ਪ੍ਰਧਾਨਗੀ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਜੱਦੀ ਪਿੰਡ ਕਟੈਹੜਾ ਸਥਿਤ ਉਨ੍ਹਾਂ ਦੀ ਕੋਠੀ ਦਾ ਘੇਰਾਓ ਕੀਤਾ ਗਿਆ।ਇਸ ਮੌਕੇ ਕਰਮਚਾਰੀਆਂ ਵੱਲੋਂ ਪਹਿਲਾਂ ਪਿੰਡ ਦੇ ਬੱਸ ਸਟੈਂਡ ਤੋਂ ਜਿਆਣੀ ਦੀ ਕੋਠੀ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ।ਜਿਸ ਤੋਂ ਬਾਅਦ ਮੰਤਰੀ ਜਿਆਣੀ ਦੀ ਕੋਠੀ ਦੇ ਸਾਹਮਣੇ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਖੁੰਗਰ, ਸੂਪਰਡੇਂਟ ਮਨਜੀਤ ਸਿੰਘ, ਜਸਵਿੰਦਰ ਕੋੋਰ, ਮਨੋਰਥ ਸਚਦੇਵਾ, ਜਿਲਾ ਪ੍ਰੈਸ ਸਕੱਤਰ ਅੰਕੁਰ ਸ਼ਰਮਾ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਤੋਂ ਹੱਦ ਤੋਂ ਜਿਆਦਾ ਕੰਮ ਲੈਕੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ।ਉਨ੍ਹਾਂ ਕਿਹਾ ਕਿ ਯੂਨੀਅਨ ਵੱਲੌਂ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਧਰਨੇ ਦੇਕੇ ਅਤੇ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ ਅਤੇ ਇੱਥੋਂ ਤੱਕ ਕਿ ਉੱਚ ਅਧਿਕਾਰੀਆਂ ਦੇ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪਰ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਹਰ ਵਾਰ ਅਣਵੇਖਿਆ ਕੀਤਾ ਜਾਂਦਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਬੀਤੇ ਲਗਭਗ ਤਿੰਨ ਹਫ਼ਤਿਆਂ ਤੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਉਨ੍ਹਾਂ ਨੂੰ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਨਿਵਾਸ ਸਥਾਨ ਦਾ ਘੇਰਾਓ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਨੀਅਨ ਮੈਂਬਰਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।
ਇਸ ਮੋੋਕੇ ਪ੍ਰਦੀਪ ਕੁਮਾਰ ਗਖੜ, ਸੰਦੀਪ ਚੁੱਘ, ਅਵਿਨਾਸ਼ ਚੰਦਰ, ਗਣੇਸ਼ ਸ਼ਰਮਾ, ਅੰਜੂ ਬਾਲਾ, ਪ੍ਰਦੀਪ ਸ਼ਰਮਾ, ਜਗਦੀਸ਼ ਕੁਮਾਰ, ਵਿਦਿਆ ਰਾਣੀ, ਸ਼ਕੁੰਤਲਾ ਕੁਮਾਰੀ, ਸੰਦੀਪ ਕੁਮਾਰ, ਨਰਿੰਦਰ ਕੁਮਾਰ, ਪ੍ਰਕਾਸ਼ ਅਰੋੋੜਾ, ਅਸ਼ੋਕ ਕੁਮਾਰ, ਇੰਦਰਜੀਤ ਸਿੰਘ, ਸੋਹਨ ਲਾਲ, ਮਹਿੰਦਰ ਪਾਲ, ਵੇਦ ਪ੍ਰਕਾਸ਼, ਭਾਰਤ ਭੁਸ਼ਣ, ਅਮਿਤ ਧਮੀਜਾ, ਹਨੀ ਸਿੰਘ, ਲਖਬੀਰ ਸਿੰਘ, ਅਨਿਲ ਗੋਇਲ, ਸੁਭਾਸ਼ ਚੰਦਰ, ਸੁਖਚੈਨ ਸਿੰਘ, ਰੋਹਿਤ ਸਚਦੇਵਾ,ਜਸਵਿੰਦਰ ਸਿੰਘ, ਪ੍ਰਿੰਸ ਕੁਮਾਰ, ਗਗਨਦੀਪ ਭਾਟੀਆ, ਸੰਦੀਪ ਸਿੰਘ, ਅਰਪਿਤ ਬੱਤਰਾ,ਜਸਬੀਰ ਸਿੰਘ, ਗੁਲਸ਼ਨ ਰਾਏ, ਰਮੇਸ਼ ਧੀਂਗੜਾ, ਆਸ਼ੂ, ਨੀਲਮ ਰਾਣੀ, ਮਾਲਤੀ ਅਰੋੜਾ, ਸੰਦੀਪ ਕੋਰ, ਮਨਪ੍ਰੀਤ ਕੋਰ, ਅੰਜੂ ਬਾਲਾ ਅਤੇ ਹੋਰ ਯੂਨੀਅਨ ਮੈਂਬਰ ਹਾਜ਼ਰ ਸਨ।

ਧਰਨੇ ਦੌਰਾਨ ਭਾਰੀ ਪੁਲਿਸ ਬੱਲ ਰਿਹਾ ਤੈਨਾਤ:
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ (ਪੀਐਸਐਮਯੂ) ਯੂਨੀਅਨ ਦੇ ਫਾਜ਼ਿਲਕਾ ਦੇ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਮੰਤਰੀ ਜਿਆਣੀ ਦੀ ਕੋਠੀ ਦੇ ਸਾਹਮਣੇ ਧਰਨਾ ਦਿੱਤੇ ਜਾਣ ਦੇ ਦੌਰਾਨ ਸੁਰੱਖਿਆ ਵਿਵਸਥਾ ਨੂੰ ਬਣਾਏ ਰੱਖਣ ਲਈ ਪੁਲਸ ਪ੍ਰਸ਼ਾਸਨ ਵੱਲੌਂ ਪਿੰਡ ਕਟੈਹੜਾ ਵਿਚ ਭਾਰੀ ਪੁਲਸ ਬਲ ਜਿਸ ਵਿਚ ਮਹਿਲਾ ਪੁਲਸ ਕਰਮਚਾਰੀ ਵੀ ਹਾਜ਼ਰ ਸਨ ਨੂੰ ਤੈਨਾਤ ਕੀਤਾ ਗਿਆ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply