Monday, October 12, 2026

ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਪ੍ਰੋਗਰਾਮ ਕਰਵਾਇਆ

ppn1211201617

ਮਲੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ ਅਤੇ ਦਫਤਰ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਮੁਕਤਸਰ ਸਾਹਿਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ਼੍ਰੀ ਬਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਕਕਰਵਾਈ ਗਈ।ਵਿਦਿਆਰਥੀਆਂ ਨੇ ਵੱਖ-2 ਸਬ ਥੀਮ ਤਹਿਤ ਆਪਣੀ ਰਿਸਰਚ ਅਤੇ ਸਰਵੇਖਣ ਰਿਪੋਰਟ ਪੇਸ਼ ਕੀਤੀ ਅਤੇ ਆਲੇ ਦੁਆਲੇ ਨੂੰ ਕੁਝ ਸਮੱਸਿਆਵਾਂ ਜਿਵੇਂ ਕਿ ਚਿਕਨਗੁਨੀਆਂ, ਹੈਪੀਟਾਈਟਸ-ਬੀ ਅਤੇ ਊਰਜਾ ਸੰਕਟ ਬਾਰੇ ਜਾਗਰੂਕ ਕੀਤਾ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਰੁਣਾ ਸਚਦੇਵਾ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿਚ ਭਾਗ ਲੈਣ ਲਈ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ।ਇਸ ਮੁਕਾਬਲੇ ਲਈ ਜੱਜਾਂ ਦੀ ਭੂਮਿਕਾ ਲੈਕ. ਹਿਸਾਬ ਵਿਜੈ ਗਰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਅਤੇ ਸਾਇੰਸ ਮਾਸਟਰ ਅਵਿਨਾਸ਼ ਕੁਮਾਰ ਅਤੇ ਅਜਾਦਵਿੰਦਰ ਸਿੰਘ ਅਤੇ ਮੈਡਮ ਸੋਨੀਆ ਸ਼ਰਮਾ ਨੇ ਨਿਭਾਈ। ਇਸ ਮੁਕਾਬਲੇ ਵਿਚ ਜੂਨੀਅਰ ਗਰੁੱਪ ਵਿਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਹਾਰ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਸੀਨੀਅਰ ਗਰੁੱਪ ਵਿਚੋਂ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਟੀਮ ਨੇ ਪਹਿਲਾ, ਸਰਕਾਰੀ ਸੀ.ਸੈ.ਸਕੂਲ ਕੁਰਾਈ ਵਾਲਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ਼੍ਰੀ ਬਲਵਿੰਦਰ ਸਿੰਘ ਸਿੱਧੂ ਨੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਦੱਸਿਆ ਕਿ ਹੁਣ ਇਹ ਟੀਮਾਂ ਰਾਜ ਪੱਧਰੀ ਬਾਲ ਵਿਗਿਆਨ ਕਾਂਗਰਸ ਲਈ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਨੂੰ ਪ੍ਰਦਰਸ਼ਿਤ ਕਰਨਗੀਆਂ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply