ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਅਦਾਰਿਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛੱਤਰ ਛਾਇਆ ਹੇਠ ਖਾਲਸਾ ਕਾਲਜ ਤੋਂ ਚਲੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿੱਚ ਟਰੱਕਾਂ, ਕਾਰਾਂ, ਵੈਨਾਂ ‘ਤੇ ਸਵਾਰ ਵਿਦਿਆਰਥੀਆਂ ਤੇ ਰਾਗੀ ਜੱਥਿਆਂ ਨੇ ਸ਼ਬਦ-ਕੀਰਤਨ ਦਾ ਗਾਇਣ ਕੀਤਾ।ਖਾਲਸਾ ਕਾਲਜ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਦੇ ਰਸਤੇ ਵਿਚ ਚੀਫ਼ ਖਾਲਸਾ ਦੀਵਾਨ ਦੇ ਸਮੂਹ ਅਹੁਦੇਦਾਰਾਂ ਅਤੇ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ, ਸੀ.ਕੇ.ਡੀ ਇੰਸਟੀਚਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਸਟਾਫ ਵੱਲੋਂ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ। ਉਹਨਾਂ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਦੇ ਅਹੁਦੇਦਾਰਾਂ, ਪ੍ਰਿਸੀਪਲ ਸਾਹਿਬਾਨਾਂ ਨੂੰ ਵੀ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।ਚੀਫ ਖਾਲਸਾ ਦੀਵਾਨ ਸਥਾਨਕ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਹੇਠ ਸੁਆਗਤ ਸਮੇਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਦੀ ‘ਤੇ ਫੁੱਲਮਾਲਾ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਪਾ ਕੇ ਜੀ ਆਇਆ ਨੂੰ ਆਖਿਆ ਗਿਆ। ਧੰਨ ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਚੀਫ਼ ਖਾਲਸਾ ਦੀਵਾਨ ਵੱਲੋਂ ਪਾਲਕੀ ਸਾਹਿਬ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਵਿੱਚ ਸ਼ਾਮਲ ਸਾਧ ਸੰਗਤ ਲਈ ਪ੍ਰਸ਼ਾਦ ਅਤੇ ਜਲ ਦੀ ਸੇਵਾ ਕੀਤੀ ਗਈ।ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੈਕਟਰੀ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਸੁਰਜੀਤ ਸਿੰਘ, ਵਰਿਆਮ ਸਿੰਘ ਗੁਲਾਟੀ ਨੇ ਵੱਲੋਂ ਖਾਲਸਾ ਕਾਲਜ ਦੀ ਮੈਨੇਜਮੇਂਟ, ਹੋਰ ਉੱਘੀਆਂ ਸਖਸ਼ੀਅਤਾਂ ਅਤੇ ਸਮੂਹ ਸਾਧ ਸੰਗਤਾਂ ਨੂੰ ਗੁਰਪੁਰਬ ਦੀ ਲੱਖ-ਲੱਖ ਵਧਾਈ ਦਿੱਤੀ ਗਈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media