Wednesday, March 18, 2026

ਆਪ ਦੇ ਫਾਜ਼ਿਲਕਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਕੀਤਾ ਵੱਖ ਵੱਖ ਪਿੰਡਾਂ ਦਾ ਦੋਰਾ

ppn1311201606

ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਹਰਿਆਣਾ ਨੂੰ ਲਾਭ ਦੇਣ ਦੇ ਲਈ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਪਿਛੇ ਲੱਗ ਕੇ ਸੁਪ੍ਰੀਮ ਕੋਰਟ ਵਿਚ ਐਸਵਾਈਐਲ ਮੁੱਦੇ ਤੇ ਪੰਜਾਬ ਦਾ ਕਮਜ਼ੋਰ ਪੱਖ ਪੇਸ਼ ਕੀਤਾ। ਜਿਸ ਕਾਰਨ ਹਰਿਆਣਾ ਦੇ ਹੱਕ ਵਿਚ ਫੈਸਲਾ ਆਇਆ।
ਇਹ ਸ਼ਬਦ ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਚੋਣ ਅਭਿਆਨ ਦੇ ਤਹਿਤ ਸਰਹੱਦੀ ਪਿੰਡ ਕੇਰੀਆਂ, ਖਾਨਪੁਰ ਆਦਿ ਵਿਚ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਕਹੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰ ਲੋਕਾਂ ਨੂੰ ਐਸਵਾਈਐਲ ਮੁੱਦੇ ਤੇ ਗੁਮਰਾਹ ਕਰਕੇ ਵੋਟ ਹਾਸਲ ਕਰਨਾ ਚਾਹੁੰਦੀ ਹੈ।
ੳਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਇਨ੍ਹਾਂ ਪਾਰਟੀਆਂ ਨੇ ਹੀ ਇਸ ਮੁੱਦੇ ਤੇ ਕਾਫ਼ੀ ਸਿਆਸਤ ਕੀਤੀ ਹੈ, ਪਰ ਇਸਦਾ ਹੱਲ ਨਹੀਂ ਕੀਤਾ, ਅੱਜ ਜਦੋਂ ਕੋਰਟ ਨੇ ਹਰਿਆਣਾ ਦੇ ਹੱਕ ਵਿਚ ਆਪਣਾ ਫੈਸਲਾ ਦੇ ਦਿੱਤਾ ਹੈ, ਤਾਂ ਇੱਕ ਵਾਰ ਫਿਰ ਤੋਂ ਇਸ ਮੁੱਦੇ ਤੇ ਇਹ ਪਾਰਟੀਆਂ ਸਿਆਸਤ ਕਰਨ ਲੱਗੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਇਨ੍ਹਾਂ ਪਾਰਟੀਆਂ ਨੂੰ ਮਿਲਕੇ ਪੰਜਾਬ ਦਾ ਮਜ਼ਬੂਤ ਪੱਖ ਕੋਰਟ ਵਿਚ ਰਖਣਾ ਚਾਹੀਦਾ ਸੀ ਪਰ ਇਨ੍ਹਾਂ ਪਾਰਟੀਆਂ ਨੇ ਅਜਿਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ, ਕਿਉਂਕਿ ਪੰਜਾਬ ਦੇ ਕਿਾਨ ਨੂੰ ਪਹਿਲਾਂ ਹੀ ਪਾਣੀ ਦੀ ਕਮੀ ਦੇ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਥਾਵਾਂ ਤੇ ਪਾਣੀ ਨਾ ਮਿਲਣ ਕਾਰਨ ਕਿਸਾਨ ਫਸਲਾਂ ਤੋਂ ਵਾਂਝੇ ਰਹਿ ਗਏ, ਟੇਲਾਂ ਤੇ ਪਾਣੀ ਨਹੀਂ ਪਹੁੰਚ ਰਿਹਾ।
ਉਨ੍ਹਾਂ ਕਿਹਾ ਕਿ 2017 ਵਿਧਾਨਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਇਨ੍ਹਾਂ ਪਾਰਟੀਆਂ ਨੂੰ ਸਿਆਸਤ ਕਰਨ ਦੀ ਸਜਾ ਜ਼ਰੂਰ ਦੇਵੇਗੀ। ਆਪ ਦੀ ਸਰਕਾਰ ਪੰਜਾਬ ਦੇ ਪਾਣੀ ਨੂੰ ਕਿਸੇ ਹੋਰ ਸੂਬੇ ਨੂੰ ਨਹੀਂ ਦੇਣ ਦੇਵੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ 500-1000 ਰੁਪਏ ਦੇ ਨੋਟ ਬੰਦ ਕਰਨ ਦੇ ਫੈਸਲੇ ਨੇ ਦੇਸ਼ ਦੀ ਜਨਤਾ ਨੂੰ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ ਅਤੇ ਲੋਕ ਸਬ ਕੁਝ ਭੁੱਲਕੇ ਆਪਣੀ ਮਿਹਨਤ ਦੇ ਪੈਸਿਆਂ ਨੂੰ ਬਚਾਉਣ ਦੇ ਲਈ ਬੈਂਕਾਂ ਦੀਆਂ ਲਾਇਨਾਂ ਵਿਚ ਲੱਗੇ ਹਨ। ਉਨ੍ਹਾਂ ਕਿਹਾ ਕਿ ਸਰਜ਼ੀਕਲ ਸਟ੍ਰਾਇਕ ਦੇ ਨਾਂ ਤੇ ਮੋਦੀ ਅਤੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਪਹਿਲਾਂ ਹੀ ਜਨਤਾ ਨੂੰ ਗੁਮਰਾਹ ਕਰ ਚੁੱਕੀ ਹੈ ਅਤੇ ਹੁਣ ਕਾਲੇ ਧਨ ਦੇ ਮਾਮਲੇ ਵਿਚ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਹੀ ਮਾਇਨੇ ਵਿਚ ਮੋਦੀ ਸਰਕਾਰ ਕਾਲਾ ਧਨ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਵਿਦੇਸ਼ੀ ਬੈਂਕਾਂ ਵਿਚ ਜਮਾ ਕਾਲੇ ਧਨ ਦੇ ਰੁਪਇਆਂ ਨੂੰ ਭਾਰਤ ਵਿਚ ਲੈਕੇ ਆਵੇ, ਨਾਕਿ ਦੇਸ਼ ਦੀ ਜਨਤਾ ਨੂੰ ਪ੍ਰੇਸ਼ਾਨ ਕਰੇ। ਇਸ ਮੌਕੇ ਆਪ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply