
ਚੌਂਕ ਮਹਿਤਾ, 13 ਨਵੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਆਰਾ ਗੁਰੂ ਨਾਨਕ ਪ੍ਰਕਾਸ਼ ਦੀ ਪ੍ਰਬੰਧਕ ਕਮੇਟੀ ਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਦੌਰਾਨ ਦੁਕਾਨਦਾਰਾਂ ਤੇੇ ਸੰਗਤਾਂ ਵਲੋਂ ਜਗ੍ਹਾ ਜਗ੍ਹਾ ‘ਤੇ ਪਾਲਕੀ ਸਾਹਿਬ ਨੂੰ ਰੋਕ ਕੇ ਗੁਰੂ ਸਾਹਿਬ ਨੂੰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ। ਕੀਰਤਨ ਦੀ ਸੇਵਾ ਮਾਸਟਰ ਜਸਵੰਤ ਸਿੰਘ ਦੇ ਜਥੇ ਨੇ ਨਿਭਾਈ।ਨਗਰ ਕੀਰਤਨ ਦੇ ਨਾਲ ਪ੍ਰਧਾਨ ਭਾਈ ਹਰਜਿੰਦਰ ਸਿੰਘ ਬਿਜਲੀ ਬੋਰਡ, ਮਾਸਟਰ ਜਸਵੰਤ ਸਿੰਘ, ਬਖਸੀਸ਼ ਸਿੰਘ, ਸੁਖਵਿੰਦਰ ਸਿੰਘ ਉਦੋਕੇ, ਜਥੇਦਾਰ ਕਰਮਜੀਤ ਸਿੰਘ ਲਾਲੀ, ਡਾ. ਅਰਪਿੰਦਰ ਸਿਘ, ਜਗਦੀਸ਼ ਸਿੰਘ, ਜੋਗਿੰਦਰ ਸਿੰਘ ਮਾਣਾ ਪੁਰਬਾ, ਗੁਰਦਿਆਲ ਸਿੰਘ, ਹਰਗੋਪਾਲ ਸਿੰਘ ਰੰਧਾਵਾ, ਗੁਰਨਾਮ ਸਿੰਘ ਨਿਊਜੀਲੈਂਡ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਅਜੀਤ ਸਿੰਘ ਰੰਧਾਵਾ, ਹਰਬੰਸ ਸਿੰਘ ਪੁਰਬਾ, ਗੁਰਸੇਵਕ ਸਿੰਘ ਸੋਨੀ, ਨਵਜੋਤ ਸਿੰਘ ਸਾਗਰ, ਕੁਲਬੀਰ ਸਿੰਘ ਚੂੰਗ ,ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਅਭੀਜੋਤ ਸਿਘ, ਗੁਰਿੰਦਰ ਸਿੰਘ, ਤਰਸੇਮ ਸਿੰਘ, ਗੁਰਮੇਜ ਸਿੰਘ,ਅਤੇ ਹੋਰ ਬੇਅੰਤ ਸੰਗਤਾ ਹਾਜਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media