Thursday, June 18, 2026

ਜਨਤਾ ਵਲੋਂ ‘ਆਪ’ ਦੀ ਸਰਕਾਰ ਬਣਾਉਣ ਦਾ ਮਿਲਿਆ ਭਰੋਸਾ- ਨਿੱਝਰ

ppn1511201601ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਆਪ’ ਦੀ ਹਲਕਾ ਦੱਖਣੀ ਟੀਮ ਨੇ ਡਾ. ਨਿੱਝਰ ਦੇ ਭਰਾ ਹਰਪ੍ਰੀਤ ਸਿੰਘ ਨਿੱਝਰ ਦੀ ਅਗਵਾਈ ਵਿਚ ਪਿੰਡ ਸੁਲਤਾਨਵਿੰਡ ਦੀ ਪੱਤੀ ‘ਮਨਸੂਰ ਦੀ’ ‘ਚ ਚੌਣ ਪ੍ਰਚਾਰ ਕੀਤਾ। ਜਿਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਿਚ ‘ਆਪ’ ਪਾਰਟੀ ਬਾਰੇ ਭਾਰੀ ਉੇਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਹਰਪ੍ਰੀਤ ਸਿੰਘ ਨਿੱਝਰ ਦੇ ਨਾਲ ਵਿਸ਼ੇਸ਼ ਤੌਰ ਤੇ ‘ਆਪ’ ਦੇ ਸੀਨੀਅਰ ਆਗੂ ਚਰਨਜੀਤ ਸਿੰਘ, ਅਮਰਪਾਲ ਸਿੰਘ, ਵਿਜੈ ਕੁਮਾਰ ਛੋਰੀ, ਭੁਪਿੰਦਰ ਸਿੰਘ, ਬਲਜੀਤ ਸਿੰਘ ਅਤੇ ਸੁਖਬੀਰ ਸਿੰਘ ਮਾਹਲ ਵੀ ਮੌਜੂਦ ਸਨ।
ਪੱਤੀ ਮਨਸੂਰ ‘ਚ ਪ੍ਰਚਾਰ ਕਰਨ ਮੌਕੇ ਡਾ. ਨਿੱਝਰ ਦੇ ਭਰਾ ਹਰਪ੍ਰੀਤ ਸਿੰਘ ਨਿੱਝਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕ ਉਨ੍ਹਾਂ ਤੋਂ ਅੱਕ ਚੁਕੇ ਹਨ ਅਤੇ ਹੁਣ ‘ਆਪ’ ਪਾਰਟੀ ਦੀਆਂ ਦਿੱਲੀ ਵਿਚ ਨਿਭਾਈਆਂ ਚੰਗੀਆਂ ਕਾਰਗੁਜ਼ਾਰੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਵਿਚ ਵੀ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁਕੇ ਹਨ।ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਪੱਤੀ ਮਨਸੂਰ ਦੀ ਦੇ ਵੱਡੀ ਗਿਣਤੀ ਲੋਕਾਂ ਨੇ ‘ਆਪ’ ਪਾਰਟੀ ਨਾਲ ਜੁੜਣ ਅਤੇ ਅਗਾਮੀ ਚੌਣਾਂ ਵਿਚ ‘ਆਪ’ ਦੀ ਸਰਕਾਰ ਬਣਾਉਣ ਦਾ ਭਰੋਸਾ ਦਿੱਤਾ ਹੈ।ਇਸ ਮੌਕੇ ਫਕੀਰ ਸਿੰਘ ਮਾਹਲ, ਜਗਜੀਤ ਸਿੰਘ, ਰਾਜਪਾਲ ਸਿੰਘ ਮਾਹਲ, ਤਰਸੇਮ ਸਿੰਘ, ਬਲਦੇਵ ਸਿੰਘ, ਬਾਬਾ ਭੋਲਾ ਸਿੰਘ, ਡਿੰਪੀ ਮਾਹਲ, ਸਾਹਿਬ ਸਿੰਘ, ਸੁੱਖ ਮਾਹਲ, ਧਰਮਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਸਰਪੰਚ ਸਿੰਘ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply