ਅਲਗੋਂ ਕੋਠੀ, 15 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਯੂਥ ਅਕਾਲੀ ਦਲ ਮਾਝਾ ਜੋਨ ‘ਚ ਵਿਧਾਨ ਸਭਾ ਹਲਕਾ ਖੇਮਕਰਨ ਤੋ ਜੂਨੀਅਰ ਮੀਤ ਪ੍ਰਧਾਨ ਨਿਯੁੱਕਤ ਕਰਨ ‘ਤੇ ਬਲਜੀਤ ਸਿੰਘ ਲੱਧੂ ਨੇ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿਮੇਵਾਰੀ ਸੋਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਕਾਲੀ ਦਲ ਦੀ ਚੜਦੀ ਕਲਾ ਲਈ ਤਨ ਮਨ ਨਾਲ ਸੇਵਾ ਕਰਨਗੇ ।ਉਨਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਕੰਮ ਕਰਨ ਵਾਲੇ ਹਰ ਵਰਕਰ ਦਾ ਬਣਦਾ ਮਾਣ ਸਨਮਾਨ ਕਰਦੀ ਰਹਿੰਦੀ ਹੈ।ਉਨਾ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾ ‘ਚ ਅਕਾਲੀ ਦਲ ਵਿਕਾਸ ਦੇ ਮੁੱਦੇ ‘ਤੇ ਤੀਸਰੀ ਵਾਰ ਸੱਤਾ ਚ ਆਏਗਾ ਅਤੇ ਵਿਰੋਧੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।
Punjab Post Daily Online Newspaper & Print Media