Tuesday, July 21, 2026

ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਮਹਾਂ ਸਿੰਘ ਗੇਟ ਵਿਖੇ ਬਾਲ ਦਿਵਸ ਮਨਾਇਆ

ppn1611201609 ppn1611201610ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਭਾਰਤ ਦੇ ਹਰਮਨ ਪਿਆਰੇ ਨੇਤਾ, ਬੱਚਿਆਂ ਦੇ ਚਹੇਤੇ ਚਾਚਾ ਨਹਿਰੂ, ਸ੍ਰੀ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਜੇ.ਕੇ.ਸ਼ਿੰਗਾਰੀ ਦੀ ਅਗਵਾਈ ਵਿੱਚ ਇੱਕ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ ਗਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਪੰਡਤ ਨਹਿਰੂ ਦੀ ਸ਼ਖਸੀਅਤ ਅਤੇ ਭਾਰਤ ਦੀ ਆਜ਼ਾਦੀ ਵਿੱਚ ਉਹਨਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ।ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਅਮਰਪਾਲੀ ਨੇ ਵਿਦਿਆਰਥੀਆਂ ਨੂੰ ਨਹਿਰੂ ਦੇ ਸੁਪਨਿਆਂ ਦੇ ਭਾਰਤ ਨੂੰ ਸਾਕਾਰ ਰੂਪ ਦੇਣ ਲਈ ਮਿਹਨਤ ਅਤੇ ਲਗਨ ਨਾਲ ਡਟ ਕੇ ਕੰਮ ਕਰਨ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ।ਸਕੂਲ ਵਿਦਿਆਰਥੀਆਂ ਵੱਲੋਂ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ ਦਰਸ਼ਨ ਸੰਬੰਧੀ ਚਾਨਣਾ ਪਾਉਂਦੇ ਹੋਏ ਸੰਖੇਪ ਭਾਸ਼ਨ, ਦੇਸ਼ ਭਗਤੀ ਦੇ ਗੀਤ ਅਤੇ ਲੋਕ ਗੀਤ ਆਦਿ ਪੇਸ਼ ਕੀਤੇ ਗਏ।ਸਮਾਰੋਹ ਵਿੱਚ ਹਾਜ਼ਰ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਪੰਡਤ ਨਹਿਰੂ ਜੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਮਠਿਆਈ ਵੰਡੀ ਗਈ।ਸਮਾਗਮ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਜੇ.ਕੇ. ਸ਼ਿੰਗਾਰੀ, ਵਾਈਸ ਪ੍ਰਿੰਸੀਪਲ ਮੈਡਮ ਅਮਰਪਾਲੀ ਤੋਂ ਇਲਾਵਾ ਅਧਿਆਪਕਾਵਾਂ ਸ੍ਰੀਮਤੀ ਨਰਿੰਦਰ ਕੌਰ, ਪ੍ਰਵੀਨ ਕੁਮਾਰੀ, ਰਵਿੰਦਰ ਕੌਰ, ਰਾਜਬੀਰ ਕੌਰ, ਰਣਜੀਤ ਕੌਰ ਅਤੇ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply