Tuesday, October 13, 2026

ਗਤਕੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੀ ਹਰਸੀਰਤ ਅੱਵਲ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਿਛਲੇ ਦਿਨੀਂ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਪੰਜਾਬੀ ਬਾਗ ਨਵੀਂ ਦਿੱਲੀ ਵਿਖੇ ਕਰਵਾਏ ਗਏ ਦੂਜੇ ਨੈਸ਼ਨਲ ਗਤਕਾ ਚੈਂਪਿਅਨਸ਼ਿਪ ਵਿੱਚੋਂ ਟੀਮ ਤੇ ਵਿਅਕਤੀਗਤ ਮੁਕਾਬਲੇ ਦੋਨਾਂ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਹਰਸੀਰਤ ਕੌਰ ਦੇ ਸਕੂਲ ਪਹੁੰਚਣ ‘ਤੇ ਮੈਂਬਰ ਇੰਚਾਰਜ਼ ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਹਰਸੀਰਤ ਕੌਰ ਅਤੇ ਉਸ ਦੇ ਮਾਤਾ ਪਿਤਾ ਨੂੰ ਉਸ ਦੀ ਸਫ਼ਲਤਾ ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।

Check Also

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …

Leave a Reply