ਅੰਮ੍ਰਿਤਸਰ 17 ਨਵੰਬਰ (ਗੁਰਪ੍ਰੀਤ ਸਿੰਘ ਸੱਗੂ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀ ਅਮਰੀਕਾ ਵਿਚ ਕੈਲੀਫੋਰਨੀਆ ਦੇ ਇਲਾਕੇ ਕੈਨਡਿਨਸਕੀ ਵਿਚ ਭਾਰਤੀ ਮੂਲ ਦੇ ਵਿਦਿਆਰਥੀ ਕਾਕਾ ਗੁਰਨੂਰ ਸਿੰਘ ਨੂੰ ਆਪਣੇ ਘਰ ਦੇ ਬਾਹਰ ਕਿਸੇ ਧਰਮ ਤੋਂ ਵਿਹੂਣੇ ਸ਼ਰਾਰਤੀ ਅਨਸਰ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੀ ਅਤਿ ਘਿਨਾਉਣੀ ਹਰਕਤ ਨੂੰ ਅਤਿ ਦੁੱਖਦਾਈ ਦੱਸਿਆ ਹੈ। ਉਨਾਂ ਨੇ ਕਿਹਾ ਕਿ ਅਜਿਹੀ ਕਾਰਵਾਈ ਨਾਲ ਵਿਦੇਸ਼ਾਂ ਅੰਦਰ ਵੱਸਦੇ ਭਾਰਤੀ ਮੂਲ ਦੇ ਵਸਨੀਕਾਂ ਵਿਚ ਖੌਫ ਦਾ ਮਾਹੌਲ ਪੈਦਾ ਹੋ ਰਿਹਾ ਹੈ, ਜੋ ਕਿ ਅਤਿਅੰਤ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਨੇ ਅਮਰੀਕੀ ਸਰਕਾਰ ਪਾਸੋਂ ਇਸ ਕਤਲ ਦੀ ਗੁੱਥੀ ਨੂੰ ਆਪਣੀ ਖੁਫੀਆ ਏਜੰਸੀਆਂ ਰਾਹੀਂ ਤੁਰੰਤ ਸੁਲਝਾਉਣ ਅਤੇ ਅਜਿਹੀਆਂ ਕਾਰਵਾਈਆਂ ਨੂੰ ਸਰ-ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਹਿਚਾਣ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਕਿਹਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media